by jaskamal
ਨਿਊਜ਼ ਡੈਸਕ : ਪੰਜਾਬ ਪੁਲਿਸ ਨੇ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ ਲਈ ਸੂਬੇ ਭਰ 'ਚ ਵੱਡੇ ਪੱਧਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਕੜੀ 'ਚ ਅੰਮ੍ਰਿਤਸਰ ਪੁਲਿਸ ਨੇ ਹਥਿਆਰਾਂ ਸਮੇਤ 16 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿੱਚ ਚਾਰ ਨਾਮੀ ਗੈਂਗਸਟਰ ਵੀ ਸ਼ਾਮਲ ਹਨ। ਪੁਲੀਸ ਨੇ ਇਨ੍ਹਾਂ ਵਿਅਕਤੀਆਂ ਕੋਲੋਂ 7 ਰਾਈਫਲਾਂ ਅਤੇ 7 ਪਿਸਤੌਲ ਬਰਾਮਦ ਕੀਤੇ ਹਨ। ਪੁਲਿਸ ਵੱਲੋਂ ਫੜੇ ਗਏ ਚਾਰੇ ਗੈਂਗਸਟਰ ਜੇਲ ਤੋਂ ਜ਼ਮਾਨਤ 'ਤੇ ਬਾਹਰ ਆ ਗਏ ਸਨ।
ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਇਨ੍ਹਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਇਹ ਲੋਕ ਬਿਆਸ ਨੇੜੇ ਇੱਕ ਢਾਬੇ ’ਤੇ ਠਹਿਰੇ ਹੋਏ ਹਨ। ਜਿੱਥੇ ਮੌਕੇ 'ਤੇ ਪਹੁੰਚ ਕੇ ਇਨ੍ਹਾਂ ਵਿਅਕਤੀਆਂ ਨੂੰ ਹਥਿਆਰਾਂ ਸਮੇਤ ਕਾਬੂ ਕਰ ਲਿਆ ਗਿਆ।
More News
Jaskamal Singh
Jaskamal Singh