by jaskamal
ਨਿਊਜ਼ ਡੈਸਕ : ਟਾਂਡਾ ਦੇ ਡਿਪਸ ਸਕੂਲ ਨੇੜੇ ਹਾਈਵੇਅ 'ਤੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਇਸ ਹਾਦਸੇ 'ਚ ਮੋਟਰਸਾਈਕਲ 'ਤੇ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ। ਇਹ ਹਾਦਸਾ ਕਰੀਬ ਦੁਪਹਿਰ 2.15 ਵਜੇ ਉਸ ਸਮੇਂ ਵਾਪਰਿਆ ਜਦੋਂ ਪਿੰਡ ਰਾਂਵਾ ਵਾਸੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਤੀ-ਪਤਨੀ ਕਿਸੇ ਕੰਮ ਲਈ ਜਾ ਰਹੇ ਸਨ ਕਿ ਇਸੇ ਦੌਰਾਨ ਇਕ ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਟਾਂਡਾ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦੀ ਪਛਾਣ ਸਤਵੀਰ ਸਿੰਘ ਅਤੇ ਮਨਜੋਤ ਕੌਰ ਦੇ ਰੂਪ ਵਿਚ ਹੋਈ ਹੈ। ਪੁਲਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
More News
Jagjeet Kaur
Jagjeet Kaur
Jagjeet Kaur