ਸੰਸਦ ਮੈਂਬਰ ਪ੍ਰਨੀਤ ਕੌਰ ਦਾ ਖੇਤੀਬਾੜੀ ਮੰਤਰੀ ਤੋਮਰ ਨੂੰ ਲਿਖਿਆ ਪੱਤਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਪੱਤਰ ਲਿਖਿਆ ਹੈ। ਮੰਤਰੀ ਨੂੰ ਲਿਖੇ ਆਪਣੇ ਪੱਤਰ ਵਿੱਚ ਉਨ੍ਹਾਂ ਨੇ ਦੱਸਿਆ, "ਬਾਰਿਸ਼ ਨਾ ਹੋਣ ਕਾਰਨ ਗਰਮੀ ਨੇ ਕਈ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ, ਜਿਸ ਕਾਰਨ ਕਣਕ ਦੀ ਫ਼ਸਲ ਬਹੁਤ ਪ੍ਰਭਾਵਿਤ ਹੋਈ ਹੈ। ਹਰ ਕਿਸਾਨ ਨੂੰ ਪ੍ਰਤੀ ਏਕੜ 5-7 ਕੁਇੰਟਲ ਕਣਕ ਦਾ ਨੁਕਸਾਨ ਹੋ ਰਿਹਾ ਹੈ।"

ਪਟਿਆਲਾ ਸਾਂਸਦ ਨੇ ਦੱਸਿਆ, "ਪਹਿਲਾਂ ਪ੍ਰਤੀ ਏਕੜ ਝਾੜ 20 ਤੋਂ 22 ਕੁਇੰਟਲ ਹੁੰਦਾ ਸੀ ਪਰ ਇਸ ਵਾਰ ਜਲਦੀ ਅਤੇ ਤੇਜ਼ ਗਰਮੀ ਪੈਣ ਕਾਰਨ ਕਣਕ ਦਾ ਝਾੜ 15 ਤੋਂ 17 ਕੁਇੰਟਲ ਹੀ ਨਿਕਲਿਆ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਮੰਗ ਕੀਤੀ, "ਪੰਜਾਬ ਦੇ ਕਿਸਾਨਾਂ ਨੂੰ ਉਨ੍ਹਾਂ ਦੇ ਨੁਕਸਾਨ ਦੀ ਪੂਰਤੀ ਲਈ ਆਰਥਿਕ ਮੁਆਵਜ਼ਾ ਦਿੱਤਾ ਜਾਵੇ।"

More News

NRI Post
..
NRI Post
..
NRI Post
..