ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ‘ਚੋਂ 4 ਅਧਿਕਾਰੀਆਂ ਦਾ ਹੋਇਆ ਤਬਾਦਲਾ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿੱਚ ਗੈਂਗਸਟਰਾਂ ਦੀ ਸਰਗਰਮੀਆਂ ਨੂੰ ਠੱਲ ਪਾਉਣ ਲਈ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਸੀ । ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ 'ਚ ਤਾਇਨਾਤ ਗੁਰਪ੍ਰੀਤ ਸਿੰਘ ਭੁੱਲਰ ਦਾ ਇਕ ਹਫ਼ਤੇ ਦੇ ਅੰਦਰ ਦੀ ਤਬਾਦਲਾ ਕਰ ਦਿੱਤਾ ਗਿਆ ਹੈ। ਇੱਕ ਹਫ਼ਤੇ ਵਿੱਚ ਹੀ 4 ਮੈਂਬਰਾਂ ਵਿਚੋਂ ਇੱਕ DIG ਗੁਰਪ੍ਰੀਤ ਸਿੰਘ ਭੁੱਲਰ ਦਾ ਤਬਾਦਲਾ ਹੋ ਗਿਆ ਹੈ।

ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ਵਿੱਚ ਪ੍ਰਮੋਦ ਬਾਨ ਤੋਂ ਇਲਾਵਾ ਗੁਰਪ੍ਰੀਤ ਸਿੰਘ ਭੁੱਲਰ, ਗੁਰਮੀਤ ਚੌਹਾਨ, ਬਿਕਰਮਜੀਤ ਸਿੰਘ ਬਰਾੜ ਦੀ ਨਿਯੁਕਤੀ AGTF 'ਚ ਕੀਤੀ ਗਈ ਸੀ। ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਨੇ ਪ੍ਰਸ਼ਾਸਨਿਕ ਆਧਾਰ 'ਤੇ 17 ਆਈਪੀਐਸ ਅਧਿਕਾਰੀਆਂ ਅਤੇ ਇੱਕ ਪੀਪੀਐਸ ਅਧਿਕਾਰੀ ਦੀਆਂ ਤਾਇਨਾਤੀਆਂ/ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਹਨ।

More News

NRI Post
..
NRI Post
..
NRI Post
..