ਨਵਜੋਤ ਸਿੰਘ ਸਿੱਧੂ ਨੇ ਬਿਜਲੀ ਮੁਫ਼ਤ ਦੇਣ ਸਬੰਧੀ ‘ਆਪ’ ਪਾਰਟੀ ਉਤੇ ਸਾਧਿਆ ਨਿਸ਼ਾਨਾ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਤੇ ਹੋਰ ਕਾਂਗਰਸੀ ਆਗੂਆਂ ਨੇ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਉਤੇ ਨਿਸ਼ਾਨਾ ਸਾਧਿਆ। ਇਸ ਦੌਰਾਨ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਬਿਜਲੀ ਬਿੱਲ ਮੁਫ਼ਤ ਕਰਨ ਦਾ ਐਲਾਨ ਕੀਤਾ ਸੀ ਪਰ ਹੁਣ ਉਹ ਇਸ ਤੋਂ ਭੱਜ ਰਹੇ ਹਨ ਕਿਉਂਕਿ ਕਾਂਗਰਸ ਵੀ 200 ਯੂਨਿਟ ਮੁਫ਼ਤ ਬਿਜਲੀ ਦੇ ਰਹੀ ਸੀ।

ਹੁਣ ਆਮ ਆਦਮੀ ਪਾਰਟੀ ਨੇ ਸਿਰਫ਼ 100 ਯੂਨਿਟ ਵਧਾਈ। ਇਸ ਵਿੱਚ ਵੀ 70 ਫ਼ੀਸਦੀ ਆਬਾਦੀ ਬਾਹਰ ਕੱਢ ਦਿੱਤੀ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਬਿਜਲੀ ਸਬੰਧੀ ਢੁੱਕਵੀਂ ਪਾਲਿਸੀ ਲਿਆਉਣ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਵਿੱਚ ਚੋਣਾਂ ਪੰਜਾਬ ਦੇ ਸਿਰ ਉਤੇ ਲੜਨਾ ਚਾਹੁੰਦੇ ਹਨ। ਬਿਜਲੀ ਮੰਗ ਵੀ ਕਾਫੀ ਹੈ ਤੇ ਸ਼ਹਿਰਾਂ ਤੇ ਪਿੰਡਾਂ ਵਿੱਚ ਬਿਜਲੀ ਕੱਟ ਲਗਾਏ ਜਾ ਰਹੇ ਹਨ ਤੇ ਥਰਮਲ ਪਲਾਂਟ ਵੀ ਬੰਦ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਜੋ ਐਲਾਨ ਕੀਤੇ ਗਏ ਸਨ ਉਸ ਤੋਂ ਹੁਣ ਮੁਕਰਿਆ ਜਾ ਰਿਹਾ ਹੈ।

More News

NRI Post
..
NRI Post
..
NRI Post
..