ਰਾਹੁਲ ਗਾਂਧੀ ਨੇ ਬਿਜਲੀ ਸੰਕਟ ਨੂੰ ਲੈ ਕੇ ਮੋਦੀ ਸਰਕਾਰ ਤੇ ਬੋਲਿਆ ਹਮਲਾ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਿਜਲੀ ਸੰਕਟ ਦਰਮਿਆਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸਰਕਾਰ ’ਤੇ ਜੰਮ ਕੇ ਹਮਲਾ ਬੋਲਿਆ ਹੈ। ਰਾਹੁਲ ਗਾਂਧੀ ਨੇ ਕਿ ਸਰਕਾਰ ਨੂੰ ਨਫ਼ਰਤ ਫੈਲਾਉਣ ਦੀ ਬਜਾਏ ਦੇਸ਼ ਦੇ ਲੋਕਾਂ ਨੂੰ ਬਰਾਬਰ ਰੋਸ਼ਨੀ ਦੇਣ ਦੀ ਵਿਵਸਥਾ ਕਰਨੀ ਚਾਹੀਦੀ ਹੈ। ਰਾਹੁਲ ਨੇ ਕਿਹਾ ਕਿ ਮਹਿੰਗਾਈ ਦੇ ਦੌਰ ’ਚ ਲੋਕਾਂ ਨੂੰ ਬਿਜਲੀ ਨਹੀਂ ਮਿਲੇਗੀ ਤਾਂ ਰੁਜ਼ਗਾਰ ਦਾ ਵੱਡਾ ਮੌਕਾ ਉਪਲੱਬਧ ਕਰਾਉਣ ਵਾਲੇ ਛੋਟੇ ਉਦਯੋਗ ਬੰਦ ਹੋ ਜਾਣਗੇ ਅਤੇ ਨੌਜਵਾਨਾਂ ਦੇ ਸਾਹਮਣੇ ਰੁਜ਼ਗਾਰ ਦਾ ਵੱਡਾ ਸੰਕਟ ਪੈਦਾ ਹੋ ਜਾਵੇਗਾ।

ਰਾਹੁਲ ਨੇ ਟਵੀਟ ਕਰ ਕੇ ਕਿਹਾ, ‘‘8 ਸਾਲ ਵੱਡੀਆਂ-ਵੱਡੀਆਂ ਗੱਲਾਂ ਦਾ ਨਤੀਜਾ ਵੇਖੋ ਕਿ ਦੇਸ਼ ਕੋਲ ਸਿਰਫ਼ 8 ਦਿਨ ਦਾ ਕੋਲਾ ਭੰਡਾਰ ਬਾਕੀ ਹੈ। ਮੋਦੀ ਜੀ ਮਹਿੰਗਾਈ ਦਾ ਦੌਰ ਚੱਲ ਰਿਹਾ ਹੈ। ਬਿਜਲੀ ਕਟੌਤੀ ਨਾਲ ਛੋਟੇ ਉਦਯੋਗ ਖ਼ਤਮ ਹੋ ਜਾਣਗੇ। ਨਫ਼ਰਤ ਦੇ ਬੁਲਡੋਜ਼ਰ ਬੰਦ ਕਰੋ ਅਤੇ ਬਿਜਲੀ ਪਲਾਂਟਾਂ ਨੂੰ ਚਾਲੂ ਕਰ ਦਿਓ।’’

More News

NRI Post
..
NRI Post
..
NRI Post
..