ਅਕਾਲੀ ਆਗੂ ਦੇ ਘਰ ‘ਤੇ ਚੱਲੀਆਂ ਗੋਲੀਆਂ, ਦੋਸ਼ੀ ਹੋਏ ਫਰਾਰ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਕਾਨੂੰਨ ਵਿਵਸਥਾ ਲਗਾਤਾਰ ਵਿਗੜ ਰਹੀ ਹੈ ਅਤੇ ਸ਼ਰਾਰਤੀ ਤੱਤਾਂ ਵੱਲੋਂ ਗੋਲੀਆਂ ਚਲਾਏ ਜਾਣ ਦੀਆਂ ਵਾਰਦਾਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਸਮਰਾਲਾ 'ਚ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਪਰਮਿੰਦਰ ਸਿੰਘ ਦੇ ਘਰ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ।

ਉਨ੍ਹਾਂ ਦੱਸਿਆ ਕਿ ਜਾਨੀ-ਮਾਲੀ ਨੁਕਸਾਨ ਤੋਂ ਬਚਾਅ ਰਿਹਾ। ਅਕਾਲੀ ਦਲ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਵਿਵਸਥਾ ਵਿਗੜਦੀ ਜਾ ਰਹੀ ਹੈ। ਪਰਮਜੀਤ ਸਿੰਘ ਢਿੱਲੋਂ ਨੇ ਇਸ ਘਟਨਾ ਦੇ ਦੋਸ਼ੀਆਂ ਦੀ ਜਲਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ ਹੈ। ਪੁਲਿਸ ਵਲੋਂ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

More News

NRI Post
..
NRI Post
..
NRI Post
..