ਵੱਡੀ ਸਫ਼ਲਤਾ : 214 ਗ੍ਰਾਮ ਹੈਰੋਇਨ ਸਮੇਤ 2 ਨਸ਼ਾ ਤਸਕਰ ਗ੍ਰਿਫ਼ਤਾਰ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ 'ਚ ਸਪੈਸ਼ਲ ਟਾਸਕ ਫੋਰਸ ਦੀ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ 2 ਨਸ਼ਾ ਤਸਕਰਾਂ ਨੂੰ 1 ਕਰੋੜ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਐੱਸ. ਟੀ. ਐੱਫ. ਦੇ ਇੰਚਾਰਜ ਹਰਬੰਸ ਸਿੰਘ ਰਹਿਲ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਟਿੱਬਾ ਇਲਾਕੇ ’ਚ 2 ਨਸ਼ਾ ਤਸਕਰ ਹੈਰੋਇਨ ਦੀ ਖੇਪ ਲੈ ਕੇ ਆਪਣੇ ਗਾਹਕਾਂ ਨੂੰ ਸਪਲਾਈ ਕਰਨ ਜਾ ਰਹੇ ਹਨ। ਪੁਲਿਸ ਨੇ ਇਕ ਘਰ 'ਚ ਛਾਪੇਮਾਰੀ ਕਰ ਕੇ 2 ਵਿਅਕਤੀਆਂ ਨੂੰ ਦਬੋਚ ਲਿਆ, ਜਦੋਂ ਕਿ ਪੁਲਿਸ ਨੇ ਉੱਥੇ ਤਲਾਸ਼ੀ ਲਈ ਤਾਂ 214 ਗ੍ਰਾਮ ਹੈਰੋਇਨ, ਇਕ ਇਲੈਕਟ੍ਰਾਨਿਕ ਕੰਡਾ ਅਤੇ ਖ਼ਾਲੀ ਲਿਫ਼ਾਫ਼ੇ ਬਰਾਮਦ ਕੀਤੇ ਗਏ।

ਉਨ੍ਹਾਂ ਦੱਸਿਆ ਕਿ ਪੁਲਿਸ ਨੇ ਦੋਵੇਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੀ ਪਛਾਣ ਸਚਿਨ ਕੁਮਾਰ ਪੁੱਤਰ ਪਾਰਸ ਨਾਰਥ ਵਾਸੀ ਕਰਮਸਰ ਕਾਲੋਨੀ ਅਤੇ ਰਵਿੰਦਰ ਕੁਮਾਰ ਪੁੱਤਰ ਸੇਵਾ ਸਿੰਘ ਵਾਸੀ ਮਾਇਆਪੁਰੀ ਵਜੋਂ ਕੀਤੀ ਗਈ। ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਨਸ਼ਾ ਤਸਕਰ ਹੌਜ਼ਰੀ ਵਿਚ ਕੰਮ ਕਰਦੇ ਹਨ ਅਤੇ ਦੋਵੇਂ ਖ਼ੁਦ ਵੀ ਨਸ਼ਾ ਕਰਨ ਦੇ ਆਦੀ ਹਨ।

More News

NRI Post
..
NRI Post
..
NRI Post
..