ਧਾਰਾ 370 ਹਟਣ ਤੋਂ ਬਾਅਦ PM ਮੋਦੀ ਪਹਿਲੀ ਵਾਰ ਕਰਨਗੇ ਜੰਮੂ-ਕਸ਼ਮੀਰ ਦਾ ਦੌਰਾ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਦੇ ਦੌਰੇ ਤੋਂ ਪਹਿਲਾਂ ਜੰਮੂ ਖੇਤਰ ’ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਉਨ੍ਹਾਂ ਦੇ ਦੌਰੇ ਤੋਂ ਜੰਮੂ ਦੇ ਸੁੰਜੁਵਾਨ ਇਲਾਕੇ ’ਚ 6 ਘੰਟਿਆਂ ਤਕ ਚੱਲੀ ਮੁਕਾਬਲੇਬਾਜ਼ੀ ’ਚ ਦੋ ਅੱਤਵਾਦੀ ਮਾਰੇ ਗਏ ਤੇ CIFS ਦਾ ਇਕ ਜਵਾਨ ਸ਼ਹੀਦ ਹੋ ਗਿਆ। ਮੁਕਾਬਲੇ ’ਚ 6 ਜਵਾਨ ਜ਼ਖਮੀ ਵੀ ਹੋਏ ਹਨ।

ਜੰਮੂ-ਕਸ਼ਮੀਰ ’ਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਦਾ ਇਹ ਪਹਿਲਾ ਕਸ਼ਮੀਰ ਦੌਰਾ ਹੋਵੇਗਾ। ਉਨ੍ਹਾਂ ਦੇ ਦੌਰੇ ਦੇ ਮੱਦੇਨਜ਼ਰ ਪੰਜ ਪੱਧਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪੀ.ਐੱਮ. ਮੋਦੀ ਤੇ ਉਨ੍ਹਾਂ ਦੇ ਨਾਲ ਆਉਣ ਵਾਲੇ ਲੋਕਾਂ ਦੇ ਠਹਿਰਣ ਲਈ ਪ੍ਰਮੁੱਖ ਹੋਟਲਾਂ ਨੂੰ ਬੁੱਕ ਕਰ ਲਿਆ ਗਿਆ ਹੈ। ਕਸ਼ਮੀਰ ’ਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ, ਖਾਸ ਕਰਕੇ ਅੰਤਰਰਾਸ਼ਟਰੀ ਸਰਹੱਦ ਅਤੇ ਕੰਟਰੋਲ ਲਾਈਨ ਨੇੜੇ ਤਾਂ ਪਰਿੰਦਾ ਵੀ ਪਰ ਨਹੀਂ ਮਾਰ ਸਕਦਾ।

More News

NRI Post
..
NRI Post
..
NRI Post
..