Punjab ਦੇ 3 ਜ਼ਿਲ੍ਹਿਆਂ ਨੂੰ ਮਿਲੇ ਨਵੇਂ SSP, ਇਹ ਅਧਿਕਾਰੀ ਸੰਭਾਲਣਗੇ ਚਾਰਜ

by jaskamal

ਨਿਊਜ਼ ਡੈਸਕ : ਸੂਬੇ 'ਚ ਮਾਨ ਸਰਕਾਰ ਵੱਲੋਂ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਸੱਤਾ ਸੰਭਾਲਣ ਤੋਂ ਬਾਅਦ 'ਆਪ' ਸਰਕਾਰ ਨੇ ਪੁਲਸ ਤੇ ਪ੍ਰਸ਼ਾਸਨਿਕ ਹਲਕਿਆਂ 'ਚ ਕਾਫੀ ਫੇਰਬਦਲ ਕੀਤਾ ਹੈ। ਇਸੇ ਤਹਿਤ ਪੰਜਾਬ ਸਰਕਾਰ ਨੇ ਪੁਲਸ ਅਧਿਕਾਰੀਆਂ ਦੀਆਂ ਤਾਇਨਾਤੀਆਂ 'ਚ ਅੱਜ ਮਾਮੂਲੀ ਫੇਰਬਦਲ ਕਰਦਿਆਂ ਸੂਬੇ 'ਚ 3 ਨਵੇਂ ਸੀਨੀਅਰ ਪੁਲਸ ਕਪਤਾਨ (ਐੱਸਐੱਸਪੀ) ਨਿਯੁਕਤ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅਰੁਣ ਸੈਣੀ ਨੂੰ ਐੱਸ. ਐੱਸ. ਪੀ. ਪਠਾਨਕੋਟ, ਸਵਰਨਦੀਪ ਸਿੰਘ ਨੂੰ ਐੱਸਐੱਸਪੀ ਅੰਮ੍ਰਿਤਸਰ ਦਿਹਾਤੀ ਅਤੇ ਰਾਜ ਬਚਨ ਸਿੰਘ ਸੰਧੂ ਨੂੰ ਐੱਸ. ਐੱਸ. ਪੀ. ਕਪੂਰਥਲਾ ਨਿਯੁਕਤ ਕੀਤਾ ਗਿਆ ਹੈ।

More News

NRI Post
..
NRI Post
..
NRI Post
..