ਸ਼ਰਮਸਾਰ ਘਟਨਾ: 3 ਸਾਲਾ ਮਾਸੂਮ ਬੱਚੀ ਨਾਲ ਜਬਰ-ਜ਼ਨਾਹ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਵਿਖੇ ਰਾਮਾ ਮੰਡੀ ਅਧੀਨ ਪੈਂਦੇ ਇਕ ਇਲਾਕੇ 'ਚ 3 ਸਾਲਾ ਮਾਸੂਮ ਬੱਚੀ ਨਾਲ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਾਂ ਦਾ ਕਹਿਣਾ ਹੈ ਕਿ ਉਸ ਦੀ ਬੱਚੀ ਨੂੰ ਕਈ ਦਿਨਾਂ ਤੋਂ ਸੱਟਾਂ ਲੱਗ ਰਹੀਆਂ ਸਨ, ਜਿਸ ਨੂੰ ਵੇਖਣ ਤੋਂ ਬਾਅਦ ਸ਼ੱਕ ਹੋਇਆ ਕਿ ਉਸ ਨਾਲ ਕਿਸੇ ਨੇ ਜਬਰ-ਜ਼ਨਾਹ ਕੀਤਾ ਹੈ।

ਬੱਚੀ ਦੀ ਮੈਡੀਕਲ ਜਾਂਚ ਕਰਵਾਉਣ ’ਤੇ ਪਤਾ ਲੱਗਾ ਕਿ ਉਸ ਨਾਲ ਗਲਤ ਹਰਕਤ ਕੀਤੀ ਗਈ ਹੈ। ਥਾਣਾ ਰਾਮਾ ਮੰਡੀ ਦੇ ਇੰਚਾਰਜ ਇੰਸਪੈਕਟਰ ਨਵਦੀਪ ਸਿੰਘ ਨੇ ਕਿਹਾ ਕਿ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਪੀੜਤ ਬੱਚੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਲਏ ਜਾ ਰਹੇ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।