ਪੁਲਵਾਮਾ ਹਮਲਾ – ਫਰਾਂਸ ਸੰਯੁਕਤ ਰਾਸ਼ਟਰ ਵਿਚ ਮਸੂਦ ਅਜ਼ਹਰ ਖਿਲਾਫ ਲਿਆਵੇਗਾ ਪ੍ਰਸਤਾਵ

by mediateam

ਪੈਰਿਸ / ਨਵੀਂ ਦਿੱਲੀ , 20 ਫਰਵਰੀ ( NRI MEDIA )

ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਨੇ ਕੂਟਨੀਤਕ ਤੌਰ ਤੇ ਪਾਕਿਸਤਾਨ ਨੂੰ ਘੇਰਨ ਦੀ ਕਵਾਇਦ ਸ਼ੁਰੂ ਕੀਤੀ ਹੈ ਇਸ ਮਾਮਲੇ ਵਿੱਚ ਭਾਰਤ ਨੂੰ ਸੰਸਾਰ ਦੇ ਕਈ ਦੇਸ਼ਾਂ ਦਾ ਸਾਥ ਵੀ ਮਿਲ ਰਿਹਾ ਹੈ , ਜੈਸ਼ ਏ ਮੁਹੰਮਦ ਦੇ ਸਰਗਨਾ ਮਸੂਦ ਅਜ਼ਹਰ ਤੇ ਨਕੇਲ ਕੱਸਣ ਲਈ ਭਾਰਤ ਨੂੰ ਫਰਾਂਸ ਦਾ ਸਮਰਥਨ ਮਿਲਿਆ ਹੈ , ਨਿਊਜ਼ ਏਜੰਸੀ ਦੇ ਸੂਤਰਾਂ ਦੱਸਿਆ ਕਿ ਫਰਾਂਸ ਨੇ ਮਸੂਦ ਅਜ਼ਹਰ ਨੂੰ ਗਲੋਬਲ ਅੱਤਵਾਦੀ ਘੋਸ਼ਿਤ ਕਰਨ ਲਈ ਪ੍ਰਸਤਾਵ ਲਿਆਉਣ ਦੀ ਗੱਲ ਕਹੀ ਹੈ , ਫਰਾਂਸ ਇਸ ਬਾਰੇ ਸੰਯੁਕਤ ਰਾਸ਼ਟਰ ਵਿੱਚ ਜਲਦ ਹੀ ਪ੍ਰਸਤਾਵ ਲੈ ਕੇ ਆਵੇਗਾ |


ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪੁਲਵਾਮਾ ਹਮਲੇ ਤੇ ਭਾਰਤ ਦੇ ਨਜ਼ਰੀਏ ਤੇ ਫਰਾਂਸ ਦਾ ਸਮਰਥਨ ਮਿਲਣਾ ਭਾਰਤ ਦੀ ਇਕ ਵੱਡੀ ਕੂਟਨੀਤਕ ਜਿੱਤ ਮੰਨਿਆ ਜਾ ਰਿਹਾ ਹੈ , ਮਸੂਦ ਅਜ਼ਹਰ ਦੇ ਅੱਤਵਾਦੀ ਸੰਗਠਨ ਜੈਸ਼ ਏ  ਮੁਹੰਮਦ ਨੇ ਪੁਲਵਾਮਾ ਵਿੱਚ ਸੀਆਰਪੀਐਫ ਦੇ ਕਾਫਲੇ ਤੇ ਹਮਲੇ ਦੀ ਜ਼ਿੰਮੇਵਾਰੀ ਲਈ ਸੀ , ਇਸ ਹਮਲੇ ਵਿੱਚ ਸੀਆਰਪੀਐਫ ਦੇ ਚਾਲੀ ਜਵਾਨ ਸ਼ਹੀਦ ਹੋਏ ਸਨ |

ਭਾਰਤ ਲਈ ਇਹ ਦੂਜਾ ਮੌਕਾ ਹੋਵੇਗਾ ਜਦੋਂ ਫਰਾਂਸ ਸੰਯੁਕਤ ਰਾਸ਼ਟਰ ਦੇ ਵਿੱਚ ਅਜਿਹੇ ਕਿਸੇ ਪ੍ਰਸਤਾਵ ਦੇ ਲਈ ਆਪਣਾ ਪੱਖ ਰੱਖੇਗਾ, 2017 ਵਿੱਚ ਅਮਰੀਕਾ ਲਈ ਬ੍ਰਿਟੇਨ ਅਤੇ ਫਰਾਂਸ ਦੇ ਸਮਰਥਨ ਨਾਲ ਸੰਯੁਕਤ ਰਾਸ਼ਟਰ ਦੀ ਪ੍ਰਤੀਬੰਧ ਸੰਮਤੀ ਵਿੱਚ ਇੱਕ ਪ੍ਰਸਤਾਵ ਪੇਸ਼ ਕੀਤਾ ਸੀ ਜਿਸ ਵਿੱਚ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਦੇ ਮੁਖੀ ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਸੀ ਪਰ ਇਸ ਮੰਗ ਤੇ ਚੀਨ ਨੇ ਵੀਟੋ ਪਾਵਰ ਦਾ ਇਸਤੇਮਾਲ ਕਰਕੇ ਇਸ ਨੂੰ ਪਾਸ ਹੋਣ ਤੋਂ ਰੋਕ ਦਿੱਤਾ ਸੀ |


ਫਰਾਂਸ ਦੇ ਇੱਕ ਸੀਨੀਅਰ ਸੂਤਰ ਨੇ ਨਿਊਜ਼ ਏਜੰਸੀ ਨੂੰ ਦੱਸਿਆ ਕਿ ਫਰਾਂਸ ਸੰਯੁਕਤ ਰਾਸ਼ਟਰ ਵਿਚ ਮਸੂਦ ਅਜ਼ਹਰ ਨੂੰ ਅੱਤਵਾਦੀ ਸੂਚੀ ਵਿੱਚ ਪਾਉਣ ਲਈ ਪ੍ਰਸਤਾਵ ਲਿਆਉਣ ਜਾ ਰਿਹਾ ਅਤੇ ਇਹ ਅਗਲੇ ਕੁਝ ਦਿਨਾਂ ਵਿੱਚ ਹੋ ਜਾਵੇਗਾ , ਫਰਾਂਸੀਸੀ ਸੂਤਰ ਨੇ ਦੱਸਿਆ ਕਿ ਫਰਾਂਸ ਦੇ ਰਾਸ਼ਟਰਪਤੀ ਦੇ ਕੂਟਨੀਤਿਕ ਸਲਾਹਕਾਰ ਅਤੇ ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਦੋਵਾਲ ਦੇ ਵਿੱਚ ਇੱਕ ਚਰਚਾ ਹੋਈ ਜਿਸ ਤੋਂ ਬਾਅਦ ਫਰਾਂਸ ਨੇ ਇਸ ਮਾਮਲੇ ਤੇ ਆਪਣੀ ਸਹਿਮਤੀ ਪ੍ਰਗਟ ਕੀਤੀ ਹੈ |

ਜ਼ਿਕਰਯੋਗ ਹੈ ਕਿ ਭਾਰਤ ਲੰਮੇ ਸਮੇਂ ਤੋਂ ਅੱਤਵਾਦੀ ਮਸੂਦ ਅਜ਼ਹਰ ਨੂੰ ਵਿਸ਼ਵ ਪੱਧਰ ਦਾ ਅੱਤਵਾਦੀ ਘੋਸ਼ਿਤ ਕਰਵਾਉਣ ਦੀਆਂ ਕੋਸ਼ਿਸ਼ਾਂ ਕਰ ਚੁੱਕਾ ਹੈ ਪਰ ਚੀਨ ਹਰ ਵਾਰ ਆਪਣੀ ਵੀਟੋ ਪਾਵਰ ਦਾ ਇਸਤੇਮਾਲ ਕਰਕੇ ਇਸ ਪ੍ਰਸਤਾਵ ਨੂੰ ਪਾਸ ਹੋਣ ਤੋਂ ਰੋਕ ਦਿੰਦਾ ਹੈ , ਫਰਾਂਸ ਦੇ ਪ੍ਰਸਤਾਵ ਤੋਂ ਬਾਅਦ ਹੁਣ ਇਹ ਵੇਖਣ ਵਾਲਾ ਹੋਵੇਗਾ ਕਿ ਸੰਯੁਕਤ ਰਾਸ਼ਟਰ ਵਿੱਚ ਇਹ ਪ੍ਰਸਤਾਵ ਪਾਸ ਹੁੰਦਾ ਹੈ ਜਾਂ ਨਹੀਂ |

More News

NRI Post
..
NRI Post
..
NRI Post
..