ਦੁਖ਼ਦਾਈ ਖ਼ਬਰ: ਭਵਿੱਖ ਬਣਾਉਣ ਲਈ ਕੈਨੇਡਾ ਗਏ ਨੌਜਵਾਨ ਨੇ ਕੀਤੀ ਖੁਦਕੁਸ਼ੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਪਿੰਡ ਘੱਗਾ ਜ਼ਿਲ੍ਹਾ ਪਟਿਆਲਾ ਤੋਂ ਕੈਨੇਡਾ 'ਚ ਪੜ੍ਹਾਈ ਕਰਨ ਗਏ ਅਰਸ਼ਦੀਪ ਵਰਮਾ ਪੁੱਤਰ ਰਾਜ ਕੁਮਾਰ ਵਰਮਾ ਵੱਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

ਨੌਜਵਾਨ ਕੈਨੇਡਾ ਦੇ ਉਨਟਾਰੀਓ ਨਾਲ ਸਬੰਧਤ ਕੈਮਬ੍ਰੀਅਨ ਕਾਲਜ਼ 'ਚ ਵਿਦਿਆਰਥੀ ਦੇ ਤੌਰ 'ਤੇ ਆਇਆ ਸੀ। ਨੌਜਵਾਨ ਬਾਰੇ ਪਤਾ ਲੱਗਾ ਹੈ ਕਿ ਉਹ ਡਿਪ੍ਰੈਸ਼ਨ ਦਾ ਸ਼ਿਕਾਰ ਹੋ ਗਿਆ ਸੀ, ਜਿਸ ਕਾਰਨ ਉਸ ਨੂੰ ਖੁਦਕੁਸ਼ੀ ਵਰਗਾ ਕਦਮ ਚੁੱਕਣਾ ਪਿਆ।

ਨੌਜਵਾਨ ਦੇ ਦੋਸਤ ਉਸ ਦੀ ਮ੍ਰਿਤਕ ਦੇਹ ਨੂੰ ਪੰਜਾਬ ਵਾਪਸ ਭੇਜਣ ਦਾ ਪ੍ਰਬੰਧ ਕਰ ਰਹੇ ਹਨ। ਦੱਸਣਯੋਗ ਹੈ ਕਿ ਕੈਨੇਡਾ 'ਚ ਲਗਾਤਾਰ ਅੰਤਰ-ਰਾਸ਼ਟਰੀ ਵਿਦਿਆਰਥੀਆਂ ਦੀਆਂ ਮੌਤਾਂ ਹੋ ਰਹੀਆਂ ਹਨ ਪਰ ਇਸਨੂੰ ਰੋਕਣ ਦਾ ਕੋਈ ਵੀ ਠੋਸ ਹੱਲ ਨਹੀਂ ਨਿਕਲ ਰਿਹਾ ਹੈ।

More News

NRI Post
..
NRI Post
..
NRI Post
..