Coronaਦੀ ਨਵੀਂ ਲਹਿਰ ਨਾਲ ਨਜਿੱਠਣ ਲਈ Punjab ਪੂਰੀ ਤਰ੍ਹਾਂ ਤਿਆਰ : CM ਮਾਨ

by jaskamal

ਨਿਊਜ਼ ਡੈਸਕ : ਕੋਵਿਡ-19 ਦੀ ਨਵੀਂ ਲਹਿਰ ਦੇ ਵਧ ਰਹੇ ਖ਼ਤਰੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੋਵਿਡ ਮਹਾਮਾਰੀ ਦੇ ਵਧਦੇ ਮਾਮਲਿਆਂ ਨਾਲ ਨਜਿੱਠਣ ਲਈ ਸੂਬਾ ਪੂਰੀ ਤਰ੍ਹਾਂ ਤਿਆਰ ਹੈ। ਕੋਵਿਡ-19 ਦੇ ਕੇਸਾਂ 'ਚ ਵਾਧੇ ਨੂੰ ਵੇਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬੁਲਾਈ ਗਈ ਮੁੱਖ ਮੰਤਰੀਆਂ ਦੀ ਵਰਚੁਅਲ ਮੀਟਿੰਗ 'ਚ ਸ਼ਿਰਕਤ ਕਰਦਿਆਂ ਭਗਵੰਤ ਮਾਨ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਪੰਜਾਬ ਨੇ ਕੋਵਿਡ ਮਹਾਮਾਰੀ ਦੀ ਨਵੀਂ ਲਹਿਰ ਨਾਲ ਨਜਿੱਠਣ ਲਈ ਕਾਰਗਰ ਪ੍ਰਣਾਲੀ ਵਿਕਸਿਤ ਕੀਤੀ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼, ਜੋ ਕਿ ਅਸਲ ਕੋਰੋਨਾ ਯੋਧੇ ਹਨ, ਕੋਵਿਡ ਮਹਾਂਮਾਰੀ ਦੇ ਕਿਸੇ ਵੀ ਵਾਧੇ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਪੱਧਰ ਉਤੇ 87 ਫ਼ੀਸਦੀ ਦੇ ਮੁਕਾਬਲੇ ਸੂਬੇ ਦੀ 97 ਫ਼ੀਸਦੀ ਆਬਾਦੀ ਨੂੰ ਕੋਵਿਡ ਟੀਕਾਕਰਨ ਦੀ ਪਹਿਲੀ ਖੁਰਾਕ ਅਤੇ 76 ਫ਼ੀਸਦੀ ਲੋਕਾਂ ਨੂੰ ਦੂਜੀ ਖੁਰਾਕ ਦਿੱਤੀ ਜਾ ਚੁੱਕੀ ਹੈ ਅਤੇ ਮਹਾਮਾਰੀ ਦਾ ਸਾਹਮਣਾ ਕਰਨ ਲਈ 5.11 ਲੱਖ ਲੋਕਾਂ ਨੂੰ ਬੂਸਟਰ ਡੋਜ਼ ਵੀ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਸੂਬੇ 'ਚ ਬਹੁਤ ਘੱਟ ਕੇਸ (ਸਿਰਫ਼ 176 ਸਰਗਰਮ ਕੇਸ) ਹਨ ਅਤੇ ਰੋਜ਼ਾਨਾ ਔਸਤਨ 25 ਕੇਸ ਆ ਰਹੇ ਹਨ।

More News

NRI Post
..
NRI Post
..
NRI Post
..