2 ਨਕਾਬਪੋਸ਼ ਵਿਅਕਤੀਆਂ ਨੇ ਅਕਾਲੀ ਵਰਕਰ ਦੇ ਘਰ ਚੱਲੀਆਂ ਗੋਲੀਆਂ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਮਰਾਲਾ ਵਿਖੇ ਪੰਜਾਬ ’ਚ ਨਵੀਂ ਸਰਕਾਰ ਬਣਨ ਤੋਂ ਬਾਅਦ ਅਮਨ-ਕਾਨੂੰਨ ਰੱਬ ਆਸਰੇ ਹੋ ਕੇ ਰਹਿ ਗਿਆ ਹੈ। ਦਿਨੋਂ-ਦਿਨ ਵਾਪਰ ਰਹੀਆਂ ਕਤਲੋਗਾਰਦ ਦੀਆਂ ਘਟਨਾਵਾਂ ਦਾ ਸੇਕ ਹੁਣ ਤੱਕ ਸ਼ਾਂਤ ਰਹੇ ਹਲਕਾ ਸਮਰਾਲਾ ਵਿੱਚ ਵੀ ਆ ਪਹੁੰਚਿਆ ਹੈ। 2 ਨਕਾਬਪੋਸ਼ ਵਿਅਕਤੀਆਂ ਵੱਲੋਂ ਪਿੰਡ ਦੇ ਅਕਾਲੀ ਵਰਕਰ ਸੰਦੀਪ ਸਿੰਘ ਦੇ ਘਰ ’ਤੇ ਫਾਇਰਿੰਗ ਕੀਤੀ ਗਈ।

ਸਮਰਾਲਾ ਸ਼ਹਿਰ 'ਚ ਰਹਿੰਦੇ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਪਰਮਿੰਦਰ ਸਿੰਘ ਗੋਸਲ ਦੇ ਘਰ 'ਤੇ ਵੀ ਰਾਤ ਸਮੇਂ ਮੋਟਰਸਾਈਕਲ ਸਵਾਰ 2 ਨਕਾਬਪੋਸ਼ ਵਿਅਕਤੀਆ ਵੱਲੋਂ ਫਾਇਰਿੰਗ ਕੀਤੀ ਗਈ ਸੀ ਅਤੇ ਉਸ ਵੇਲੇ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਪੁਲਿਸ ਨੂੰ ਦਿੱਤੀ ਗਈ ਪਰ ਹਾਲੇ ਤੱਕ ਕੋਈ ਕਾਰਵਾਈ ਨਹੀਂ ਹੋਈ।

ਹੁਣ ਜਿਸ ਅਕਾਲੀ ਆਗੂ ਸੰਦੀਪ ਸਿੰਘ ਦੇ ਘਰ ’ਤੇ ਫਾਇਰਿੰਗ ਹੋਈ ਹੈ, ਉਸ ਨੇ ਦੱਸਿਆ ਕਿ ਹਮਲਾਵਰਾਂ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆ ਚੁਕੀ ਹੈ। ਇਸ ਵਿੱਚ ਦੋ ਨਕਾਬਪੋਸ਼ ਮੋਟਰਸਾਈਕਲ ’ਤੇ ਸਵਾਰ ਹੋ ਕੇ ਸਿੱਧਾ ਉਸ ਦੇ ਘਰ ਅੱਗੇ ਆਏ ਅਤੇ ਤਾਬੜਤੋੜ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।

More News

NRI Post
..
NRI Post
..
NRI Post
..