ਸੋਹਣਾ ਤੇ ਮੋਹਣਾ ਨੂੰ ਪਾਸਪੋਰਟ ਬਣਾਉਣ ਦੀ ਮਿਲੀ ਪਰਮਿਸ਼ਨ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੋਹਣਾ ਤੇ ਮੋਹਨਾ ਨੂੰ ਪਾਸਪੋਰਟ ਵਿਭਾਗ ਵੱਲੋਂ ਪਾਸਪੋਰਟ ਜਾਰੀ ਕੀਤਾ ਗਿਆ ਹੈ। ਵਿਦੇਸ਼ ਮੰਤਰਾਲੇ ਨੇ 2 ਵੱਖ-ਵੱਖ ਪਾਸਪੋਰਟ ਬਣਾਉਣ ਦੀ ਪਰਮਿਸ਼ਨ ਦਿੱਤੀ ਸੀ। ਪਾਸਪੋਰਟ ਅਧਿਕਾਰੀ ਦਾ ਕਹਿਣਾ ਹੈ ਕਿ ਅਜਿਹਾ ਮਾਮਲਾ ਮੇਰੇ ਕਰੀਅਰ ਦਾ ਪਹਿਲਾ ਮਾਮਲਾ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਸੋਹਣਾ ਤੇ ਮੋਹਣਾ ਦਾ ਪਾਸਪੋਰਟ ਬਣਾਉਣ ਦੀ ਪਰਮਿਸ਼ਨ ਵਿਦੇਸ਼ ਮੰਤਰਾਲੇ ਤੋਂ ਮੰਗੀ ਸੀ ਤੇ ਵਿਦੇਸ਼ ਮੰਤਰਾਲੇ ਵੱਲੋਂ ਪਰਮਿਸ਼ਨ ਮਿਲਣ ਤੇ ਹੀ ਪਾਸਪੋਰਟ ਜਾਰੀ ਕਰ ਦਿੱਤਾ ਗਿਆ ਹੈ।

ਸੋਹਣਾ ਦਾ ਕਹਿਣਾ ਹੈ ਕਿ ਉਹ ਜਰਮਨ ਦੀ ਸੈਰ ਕਰਨਾ ਚਾਹੁੰਦਾ ਹੈ ਤੇ ਮੋਹਣਾ ਦਾ ਕਹਿਣਾ ਹੈ ਕਿ ਉਹ ਇੰਗਲੈਂਡ ਦੀ ਸੈਰ ਕਰਨਾ ਚਾਹੁੰਦਾ ਹੈ। ਇਸ ਲਈ ਉਨ੍ਹਾਂ ਨੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੂੰ Sponsorship ਭੇਜਣ ਦੀ ਅਪੀਲ ਕੀਤੀ ਹੈ।