by jaskamal
ਨਿਊਜ਼ ਡੈਸਕ : ਜਲੰਧਰ ’ਚ ਅੱਜ ਸ਼ਾਮ ਸਮੇਂ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਡੋਲਫਿਨ ਹੋਟਲ ਨੇੜੇ ਇਕ ਨੌਜਵਾਨ ’ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਾਣਕਾਰੀ ਅਨੁਸਾਰ ਘਟਨਾ ਸਥਾਨ ’ਤੇ 2 ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਸਨ, ਜਿਨ੍ਹਾਂ ਨੇ ਪਿਯੂਸ਼ ਚੱਢਾ ਨਾਂ ਦੇ ਨੌਜਵਾਨ ’ਤੇ ਗੋਲੀਆਂ ਚਲਾ ਦਿੱਤੀਆਂ। ਸੂਤਰਾਂ ਅਨੁਸਾਰ ਮੁਲਜ਼ਮਾਂ ਵਲੋਂ 4 ਗੋਲੀਆਂ ਚਲਾਈਆਂ ਗਈਆਂ ਹਨ।
ਵਾਰਦਾਤ ਦੌਰਾਨ ਪਿਯੂਸ਼ ਨੇ ਹਿੰਮਤ ਕਰਦੇ ਹੋਏ ਹਮਲਾਵਰਾਂ ਦਾ ਪਿਸਤੌਲ ਖੌਹਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਗੋਲੀ ਉਸ ਦੇ ਹੱਥ 'ਚ ਲੱਗ ਗਈ। ਇਸ ਦੌਰਾਨ ਇਕੱਠੇ ਹੋਏ ਲੋਕਾਂ ਨੇ ਇਕ ਹਮਲਾਵਰ ਨੂੰ ਕਾਬੂ ਕਰ ਲਿਆ, ਜਦਕਿ ਦੂਜਾ ਹਮਲਾਵਰ ਮੌਕੇ ਤੋਂ ਫ਼ਰਾਰ ਹੋਣ ’ਚ ਸਫਲ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
More News
Jaskamal Singh