ਬੱਸਾਂ ਦੀ ਜ਼ਬਰਦਸਤ ਟੱਕਰ ਦੌਰਾਨ 2 ਲੋਕਾਂ ਦੀ ਮੌਤ, ਕਈ ਜ਼ਖਮੀ

by jaskamal

ਨਿਊਜ਼ ਡੈਸਕ : ਕੁਰਾਲੀ 'ਚ ਬੀਤੀ ਰਾਤ 2 ਬੱਸਾਂ ਦੀ ਆਪਸ 'ਚ ਹੋਈ ਭਿਆਨਕ ਟੱਕਰ ਦੌਰਾਨ 2 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਦੋਵੇਂ ਬੱਸਾਂ 'ਚ ਬੈਠੀਆਂ 25 ਤੋਂ 30 ਦੇ ਕਰੀਬ ਸਵਾਰੀਆਂ ਜ਼ਖਮੀ ਹੋ ਗਈਆਂ। ਜ਼ਖਮੀ ਲੋਕਾਂ ਨੂੰ ਫਿਲਹਾਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਕੁਰਾਲੀ ਫਲਾਈਓਵਰ 'ਤੇ ਬੀਤੀ ਰਾਤ ਕਰੀਬ 12 ਵਜੇ ਵਾਪਰਿਆ।

ਇਸ ਦੌਰਾਨ 2 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 25-30 ਦੇ ਕਰੀਬ ਸਵਾਰੀਆਂ ਜ਼ਖਮੀ ਹੋ ਗਈਆਂ। ਸਵਾਰੀਆਂ ਮੁਤਾਬਕ ਬੱਸ ਚਾਲਕ ਦੀ ਗਲਤ ਡਰਾਈਵਿੰਗ ਕਾਰਨ ਇਹ ਵੱਡਾ ਹਾਦਸਾ ਵਾਪਰਿਆ ਹੈ। ਫਿਲਹਾਲ ਇਸ ਹਾਦਸੇ ਦੌਰਾਨ ਜ਼ਖਮੀ ਹੋਏ ਲੋਕਾਂ ਨੂੰ ਚੰਡੀਗੜ੍ਹ ਅਤੇ ਮੋਹਾਲੀ ਦੇ ਹਸਪਤਾਲਾਂ 'ਚ ਦਾਖ਼ਲ ਕਰਾਇਆ ਗਿਆ ਹੈ।

More News

NRI Post
..
NRI Post
..
NRI Post
..