by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ): ਡਰੱਗਜ਼ ਮਾਮਲੇ 'ਚ ਫਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਦਰਅਸਲ ਬਿਕਰਮ ਮਜੀਠੀਆ ਨੇ ਅਦਾਲਤ ਤੋਂ ਉਨ੍ਹਾਂ ਖ਼ਿਲਾਫ਼ ਦਰਜ ਐੱਫ. ਆਈ. ਆਰ. ਰੱਦ ਕਰਨ ਦੀ ਮੰਗ ਕੀਤੀ ਸੀ, ਜਿਸ ਨੂੰ ਅਦਲਤ ਨੇ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ।
ਦੱਸਣਯੋਗ ਹੈ ਕਿ ਪੰਜਾਬ ਵਿਚ ਚੋਣ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਬਿਕਰਮ ਮਜੀਠੀਆ ਨੇ ਅਦਾਲਤ ਵਿਚ ਆਤਮ-ਸਮਰਪਣ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ। ਇਸ ਵੇਲੇ ਬਿਕਰਮ ਮਜੀਠੀਆ ਜੇਲ੍ਹ 'ਚ ਬੰਦ ਹਨ।
More News
Jaskamal Singh