ਪੰਜਾਬ ‘ਚ ਨਸ਼ੇ ਦੀ ਓਵਰਡੋਜ਼ ਕਾਰਨ ਹੋਣ ਵਾਲੀਆਂ ਨੌਜਵਾਨਾਂ ਦੀਆਂ ਮੌਤਾਂ ਦੀ ਗਿਣਤੀ ਦਿਨੋਂ-ਦਿਨ ਵਧਦੀ ਜਾ ਰਹੀ ਹੈ।

by jaskamal

ਪੰਜਾਬ 'ਚ ਨਸ਼ੇ ਦੀ ਓਵਰਡੋਜ਼ ਕਾਰਨ ਹੋਣ ਵਾਲੀਆਂ ਨੌਜਵਾਨਾਂ ਦੀਆਂ ਮੌਤਾਂ ਦੀ ਗਿਣਤੀ ਦਿਨੋਂ-ਦਿਨ ਵਧਦੀ ਜਾ ਰਹੀ ਹੈ। ਅਜਿਹਾ ਇੱਕ ਹੋਰ ਮਾਮਲਾ ਅੰਮ੍ਰਿਤਸਰ ਦੇ ਪਿੰਡ ਰੋਡੀਵਾਲ ਦਾ ਵੀ ਸਾਹਮਣੇ ਆਇਆ ਹੈ, ਜਿਥੇ ਨਸ਼ੇ ਕਾਰਨ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ।

ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਮੌਤ ਤੋਂ ਪਹਿਲਾਂ ਨਸ਼ਾ ਵੇਚਣ ਵਾਲੇ ਸਮੱਗਲਰਾਂ ਕੋਲ ਗਿਆ ਸੀ। ਨਸ਼ੇ ਦੀ ਹਾਲਤ ਵਿੱਚ ਜਦੋਂ ਉਹ ਘਰ ਪੁੱਜਾ, ਤਾਂ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਪਿੰਡ ਰੋਡੀਵਾਲ ਦਾ ਰਹਿਣ ਵਾਲਾ ਸੀ, ਜੋ ਪਿਛਲੇ ਕਾਫ਼ੀ ਸਮੇਂ ਤੋਂ ਨਸ਼ਾ ਕਰਨ ਦਾ ਆਦੀ ਸੀ। ਮ੍ਰਿਤਕ ਦੀ ਮੌਤ ਤੋਂ ਬਾਅਦ ਉਸ ਦਾ ਗਰੀਬ ਪਰਿਵਾਰ ਸਦਮੇ ’ਚ ਹੈ।

More News

NRI Post
..
NRI Post
..
NRI Post
..