ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਲਏ ਗਏ ਫ਼ੈਸਲੇ, ਨਾਮਜ਼ਦ ਮਾਰਕੀਟ ਕਮੇਟੀਆਂ ਕੀਤੀਆਂ ਭੰਗ

by jaskamal

ਨਿਊਜ਼ ਡੈਸਕ : ਪਿਛਲੀ ਸਰਕਾਰ ਤੋਂ ਵਿਰਸੇ 'ਚ ਮਿਲੀ ਬਦਇੰਤਜ਼ਾਮੀ ਦੇ ਸ਼ਿਕਾਰ ਖੇਤੀਬਾੜੀ ਸੈਕਟਰ ਵਿੱਚ ਸੁਧਾਰ ਲਈ ਇਕ ਹੋਰ ਕਦਮ ਚੁੱਕਦਿਆਂ ਪੰਜਾਬ ਕੈਬਨਿਟ ਨੇ ਮੌਜੂਦਾ ਨਾਮਜ਼ਦ ਮਾਰਕੀਟ ਕਮੇਟੀਆਂ ਨੂੰ ਭੰਗ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਕੈਬਨਿਟ ਦੇ ਫੈਸਲੇ ਅਨੁਸਾਰ ਪੰਜਾਬ ਖੇਤੀਬਾੜੀ ਉਪਜ ਮੰਡੀਆਂ ਐਕਟ 1961 ਦੀ ਧਾਰਾ 12 ਵਿੱਚ ਸੁਧਾਰ ਕਰਕੇ ਸਰਕਾਰ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਨੂੰ ਤੇਜ਼ੀ ਤੇ ਕੁਸ਼ਲਤਾ ਨਾਲ ਲਾਗੂ ਕਰਨ ਲਈ ਪ੍ਰਸ਼ਾਸਕ ਨਿਯੁਕਤ ਕੀਤੇ ਜਾਣਗੇ, ਜਿਹੜੇ ਮਾਰਕੀਟ ਕਮੇਟੀਆਂ ਦੀਆਂ ਨਾਮਜ਼ਦਗੀਆਂ ਤੱਕ ਜਾਂ ਇਕ ਸਾਲ ਤੱਕ, ਜਿਹੜਾ ਵੀ ਪਹਿਲਾਂ ਹੋਵੇ, ਤੱਕ ਮਾਰਕੀਟ ਕਮੇਟੀਆਂ ਦੀਆਂ ਅਧਿਕਾਰਕ ਡਿਊਟੀਆਂ ਤੇ ਤਾਕਤਾਂ ਦੀ ਵਰਤੋਂ ਕਰਨਗੇ। ਜ਼ਿਕਰਯੋਗ ਹੈ ਕਿ ਮੌਜੂਦਾ ਪ੍ਰਬੰਧ ਤਹਿਤ ਪੰਜਾਬ ਖੇਤੀਬਾੜੀ ਉਪਜ ਮੰਡੀਆਂ ਐਕਟ 1961 ਦੀ ਧਾਰਾ 12 ਤਹਿਤ ਚੇਅਰਮੈਨ, ਵਾਈਸ ਚੇਅਰਮੈਨ ਅਤੇ ਮੈਂਬਰਾਂ ਨੂੰ ਨਾਮਜ਼ਦ ਕੀਤਾ ਜਾਂਦਾ ਹੈ।

ਪੰਜਾਬ ਕੈਬਨਿਟ ਨੇ ਸਿਵਲ ਜੱਜ (ਜੂਨੀਅਰ ਡਵੀਜ਼ਨ)-ਕਮ-ਜੁਡੀਸ਼ੀਅਲ ਮੈਜਿਸਟ੍ਰੇਟ ਦੀਆਂ 79 ਅਸਾਮੀਆਂ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਦਾਇਰੇ 'ਚੋਂ ਕੱਢ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਰਾਹੀਂ ਭਰਨ ਦਾ ਫੈਸਲਾ ਕੀਤਾ ਹੈ।

More News

NRI Post
..
NRI Post
..
NRI Post
..