ਨਵਜੋਤ ਸਿੱਧੂ ਨੂੰ ਲੈ ਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਵੱਡਾ ਬਿਆਨ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਸਾਬਕਾ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਰੋਡ ਰੇਜ ਮਾਮਲੇ 'ਚ ਇਕ ਸਾਲ ਦੀ ਸਜ਼ਾ ਸੁਣਾਏ ਜਾਣ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਉਨ੍ਹਾਂ ਕਿਹਾ ਹੈ ਕਿ ਅਦਾਲਤ ਦੇ ਫੈਸਲੇ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ 'ਤੇ ਸਿੱਧੂ ਨੂੰ ਅਦਾਲਤ ਦਾ ਫ਼ੈਸਲਾ ਮੰਨਣਾ ਚਾਹੀਦਾ ਹੈ।

ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਵੱਲੋਂ ਪਾਰ ਬਰਗਾੜੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਸਰਕਾਰ ਤੋਂ ਕਰਵਾਉਣ ਦੀ ਮੰਗ 'ਤੇ ਉਨ੍ਹਾਂ ਕਿਹਾ ਕਿ ਸਰਕਾਰ ਇਸ 'ਤੇ ਕੰਮ ਕਰ ਰਹੀ ਹੈ। ਇਸ ਤਰ੍ਹਾਂ ਪੰਚਾਇਤ ਵਿਭਾਗ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ਿਆਂ ਨੂੰ ਖਤਮ ਕਰਕੇ ਵਾਪਸ ਲੈਣ ਦੀ ਮੁਹਿੰਮ ਬਾਰੇ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੰਚਾਇਤਾਂ ਦੀਆਂ ਜ਼ਮੀਨਾਂ ਵਾਪਸ ਕਰਵਾਉਣ ਲਈ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ।

More News

NRI Post
..
NRI Post
..
NRI Post
..