ਸਿਵਲ ਸਰਜਨ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਦੇ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

by jaskamal

ਨਿਊਜ਼ ਡੈਸਕ : ਸਿਵਲ ਸਰਜਨ ਦਫਤਰ ਦੇ ਬਾਹਰ ਸਿਹਤ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਮੁਜ਼ਾਹਰਾ ਕੀਤਾ। ਤਨਖ਼ਾਹ ਨਾ ਮਿਲਣ ਤੋਂ ਪਰੇਸ਼ਾਨ ਸਿਵਲ ਸਰਜਨ ਦਫਤਰ ਜਲੰਧਰ ਦੇ ਡਾਕਟਰਾਂ ਤੇ ਮੁਲਾਜ਼ਮਾਂ ਨੇ ਸੜਕੀ ਆਵਾਜਾਈ ਰੋਕ ਦਿੱਤੀ। ਬਾਅਦ 'ਚ ਉਨ੍ਹਾਂ ਨੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ।

ਧਰਨਾਕਾਰੀਆਂ ਨੇ ਪੰਜਾਬ ਸਰਕਾਰ ਤੇ ਮੁਲਾਜ਼ਮ ਮਾਰੂ ਨੀਤੀਆਂ ਲਾਗੂ ਕਰਨ ਦੇ ਦੋਸ਼ ਲਗਾਏ। ਮੁਲਾਜ਼ਮਾਂ ਨੇ ਦੱਸਿਆ ਕਿ ਤਨਖਾਹ ਨਹੀਂ ਦਿੱਤੀ ਜਾ ਰਹੀ ਹੈ। ਸਿਵਲ ਸਰਜਨ ਦਫ਼ਤਰ ਜਲੰਧਰ ਦੇ ਢਾਈ ਸੌ ਤੋਂ ਵੱਧ ਮੁਲਾਜ਼ਮਾਂ ਨੂੰ ਪਿਛਲੇ ਦੋ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ ਹੈ। ਉਨ੍ਹਾਂ ਨੇ ਇਸ ਸਮੇਂ ਦੋਸ਼ ਲਗਾਏ ਕਿ ਅਧਿਕਾਰੀਆਂ ਦੇ ਰੌਲੇ ਵਿੱਚ ਮੁਲਾਜ਼ਮਾਂ ਨੂੰ ਤੰਗ ਕੀਤਾ ਜਾ ਰਿਹਾ ਹੈ ਤੇ ਤਨਖਾਹ ਰੋਕ ਕੇ ਮੁਲਾਜ਼ਮਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ।

More News

NRI Post
..
NRI Post
..
NRI Post
..