ਸ਼ਰਮਨਾਕ ਘਟਨਾ: 16 ਸਾਲਾ ਕੁੜੀ ਨੂੰ ਬੇਹੋਸ਼ ਕਰਕੇ ਕੀਤਾ ਜਬਰ-ਜ਼ਨਾਹ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਪੂਰਥਲਾ 'ਚ ਇਕ ਨਾਬਾਲਗ ਕੁੜੀ ਨੂੰ ਬੇਹੋਸ਼ ਕਰਕੇ ਜਬਰ-ਜ਼ਨਾਹ ਦਾ ਸ਼ਿਕਾਰ ਬਣਾਉਣ ਦਾ ਮਾਮਲਾ ਸਮਾਣੇ ਆਇਆ ਹੈ । ਜਾਣਕਾਰੀ ਅਨੁਸਾਰ ਮਹਿਲਾ ਨੇ ਸ਼ਿਕਾਇਤ ’ਚ ਦੱਸਿਆ ਕਿ ਉਹ ਆਪਣੀ ਵੱਡੀ ਕੁੜੀ 'ਤੇ ਜਵਾਈ ਨਾਲ ਕਿਸੇ ਧਾਰਮਿਕ ਸਥਾਨ ’ਤੇ ਮੱਥਾ ਟੇਕਣ ਗਈ ਸੀ। ਉਸ ਦੀ 16 ਸਾਲ ਦੀ ਨਾਬਾਲਗ ਕੁੜੀ ਘਰ ’ਚ ਇਕੱਲੀ ਸੀ। ਜਦੋਂ ਉਹ ਵਾਪਸ ਘਰ ਆਈ ਤਾਂ ਉਸ ਦੀ ਕੁੜੀ ਬਹੁਤ ਉਦਾਸ ਸੀ 'ਤੇ ਉਸ ਦੇ ਸਰੀਰ ’ਤੇ ਝਰੀਟਾਂ ਦੇ ਨਿਸ਼ਾਨ ਸਨ।

ਸਰੀਰ ’ਤੇ ਪਈਆਂ ਝਰੀਟਾਂ ਦੇ ਨਿਸ਼ਾਨ ਬਾਰੇ ਪੁੱਛਣ ’ਤੇ ਉਸ ਨੇ ਦੱਸਿਆ ਕਿ ਇਕ ਦੁਕਾਨ ਤੋਂ ਸੌਦਾ ਲੈਣ ਗਈ ਸੀ 'ਤੇ ਉਸ ਨੂੰ ਰਸਤੇ ’ਚ ਘਰ ਵਾਪਸ ਆਉਂਦੀ ਨੂੰ ਦੀਪੂ ਅਤੇ ਨਾਮੂ ਨੇ ਰੋਕ ਕੇ ਜ਼ਬਰਦਸਤੀ ਆਪਣੇ ਮੋਟਰਸਾਈਕਲ ’ਤੇ ਬੈਠਾ ਲਿਆ 'ਤੇ ਕੁਝ ਸੁੰਘਾ ਕੇ ਬੇਹੋਸ਼ ਕਰ ਦਿੱਤਾ।

ਜਦੋਂ ਉਸ ਨੂੰ ਹੋਸ਼ ਆਈ ਤਾਂ ਉਸ ਨੇ ਵੇਖਿਆ ਕਿ ਉਕਤ ਮੁਲਜ਼ਮ ਉਸ ਨੂੰ ਝਾੜੀਆਂ ’ਚ ਲੈ ਗਏ ਸਨ। ਜਿੱਥੇ ਉਨ੍ਹਾਂ ਨੇ ਉਸ ਨੂੰ ਜ਼ਬਰਦਸਤੀ ਜਬਰ-ਜ਼ਨਾਹ ਦਾ ਸ਼ਿਕਾਰ ਬਣਾਇਆ 'ਤੇ ਦੋਵੇਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ । ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।

More News

NRI Post
..
NRI Post
..
NRI Post
..