ਸੀਚੇਵਾਲ ਪਹੁੰਚੇ Bhagwant Mann, ਲੋਕ ਲਹਿਰ ਵਿੱਢਣ ਦਾ ਦਿੱਤਾ ਸੱਦਾ

by jaskamal

ਨਿਊਜ਼ ਡੈਸਕ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦਾ ਪਾਣੀ ਤੇ ਵਾਤਾਵਰਨ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਸੱਦਾ ਦਿੱਤਾ ਹੈ। ਸੰਤ ਅਵਤਾਰ ਸਿੰਘ ਜੀ ਦੀ 34ਵੀਂ ਬਰਸੀ ਮੌਕੇ ਕਰਵਾਏ ਸਮਾਗਮ ’ਚ ਹਿੱਸਾ ਲੈਣ ਪੁੱਜੇ ਮੁੱਖ ਮੰਤਰੀ ਨੇ ਸੂਬੇ ’ਚ ਜ਼ਮੀਨ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗਦੇ ਪੱਧਰ ਤੇ ਵਾਤਾਵਰਨ ਦੇ ਪ੍ਰਦੂਸ਼ਣ ਉੱਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਕੋ-ਇਕ ਦੁਰਲੱਭ ਤੇ ਬਹੁਮੁੱਲਾ ਕੁਦਰਤੀ ਸਰੋਤ ਪਾਣੀ ਬਚਾਉਣ ਤੇ ਵਾਤਾਵਰਨ ਪ੍ਰਦੂਸ਼ਣ ਦੀ ਰੋਕਥਾਮ ਲਈ ਫੌਰੀ ਲੋੜੀਂਦੇ ਕਦਮ ਚੁੱਕਣ ਦੀ ਲੋੜ ਹੈ।

ਪਾਣੀ ਦੇ ਤੇਜ਼ੀ ਨਾਲ ਘਟਦੇ ਪੱਧਰ ਕਾਰਨ ਪੈਦਾ ਹੋ ਰਹੀ ਸਥਿਤੀ ਦੀ ਗੰਭੀਰਤਾ ਉੱਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਥੋਂ ਤੱਕ ਜ਼ਮੀਨ ਹੇਠਲੇ ਪਾਣੀ ਦਾ ਸਬੰਧ ਹੈ, ਸੂਬੇ ਦੇ ਲੱਗਭਗ ਸਾਰੇ ਬਲਾਕ ‘ਡਾਰਕ ਜ਼ੋਨ’ ਵਿਚ ਹਨ। ਮਾਨ ਨੇ ਕਿਹਾ ਕਿ ਇਹ ਜਾਣ ਕੇ ਬੇਹੱਦ ਦੁੱਖ ਹੋਇਆ ਹੈ ਕਿ ਦੁਬਈ ਤੇ ਹੋਰ ਅਰਬ ਮੁਲਕਾਂ ’ਚ ਤੇਲ ਕੱਢਣ ਲਈ ਵਰਤੀਆਂ ਜਾਣ ਵਾਲੀਆਂ ਮੋਟਰਾਂ ਦੀ ਹੁਣ ਪੰਜਾਬ ’ਚ ਧਰਤੀ ਹੇਠੋਂ ਪਾਣੀ ਕੱਢਣ ਲਈ ਵਰਤੋਂ ਹੋ ਰਹੀ ਹੈ। 

More News

NRI Post
..
NRI Post
..
NRI Post
..