ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜ਼ੈੱਡ ਸਕਿਓਰਿਟੀ ਦੇਣ ਦਾ ਫ਼ੈਸਲਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਕੇਂਦਰ ਸਰਕਾਰ ਨੇ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਫ਼ੈਸਲਾ ਕੀਤਾ ਹੈ। ਸੁਰੱਖਿਆ ਜਥੇਦਾਰ ਵਲੋਂ ਮੰਗੀ ਗਈ ਸੀ ਜਾਂ ਨਹੀਂ, ਫਿਲਹਾਲ ਇਸ ਬਾਰੇ ਜਾਣਕਾਰੀ ਨਹੀਂ ਮਿਲ ਸਕੀ ਹੈ।

ਦਰਅਸਲ ਕੁੱਝ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਜਥੇਦਾਰ ਤੋਂ ਅੱਧੀ ਸੁਰੱਖਿਆ ਵਾਪਸ ਲੈ ਲਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਪੁਲਿਸ ਦੀ ਪੂਰੀ ਸੁਰੱਖਿਆ ਵਾਪਸ ਭੇਜ ਦਿੱਤੀ ਸੀ ਤੇ ਆਖਿਆ ਸੀ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਦੀ ਸਕਿਓਰਿਟੀ ਦੀ ਜ਼ਰੂਰਤ ਨਹੀਂ ਹੈ ਸਿੱਖ ਨੌਜਵਾਨ ਹੀ ਉਨ੍ਹਾਂ ਦੀ ਸੁਰੱਖਿਆ ਲਈ ਕਾਫੀ ਹਨ।