ਰਾਸ਼ਟਰਪਤੀ ਚੋਣ ‘ਚ ਉਮੀਦਵਾਰ ਦ੍ਰੋਪਦੀ ਮੁਰਮੂ ਨੂੰ ਮਿਲੀ ‘ਜ਼ੈੱਡ ਪਲੱਸ’ ਸੁਰੱਖਿਆ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੇਂਦਰ ਨੇ ਰਾਸ਼ਟਰਪਤੀ ਚੋਣ 'ਚ ਰਾਸ਼ਟਰੀ ਜਮਹੂਰੀ ਗਠਜੋੜ ਉਮੀਦਵਾਰ ਦ੍ਰੋਪਦੀ ਮੁਰਮੂ ਨੂੰ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਜਵਾਨਾਂ ਨਾਲ ਲੈਸ 'Z+' ਸੁਰੱਖਿਆ ਪ੍ਰਦਾਨ ਕੀਤੀ ਹੈ।

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇ. ਪੀ. ਨੱਡਾ ਨੇ ਪਾਰਟੀ ਦੇ ਸੰਸਦੀ ਬੋਰਡ ਦੀ ਬੈਠਕ ਤੋਂ ਬਾਅਦ ਪ੍ਰੈੱਸ ਕਾਨਫਰੰਸ 'ਚ ਐਲਾਨ ਕੀਤਾ ਸੀ ਕਿ ਝਾਰਖੰਡ ਦੀ ਰਾਜਪਾਲ ਦ੍ਰੋਪਦੀ ਮੁਰਮੂ ਰਾਸ਼ਟਰੀ ਜਨਤਾ ਦਲ ਦੇ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਹੋਵੇਗੀ। ਇਸ ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਪਾਰਟੀ ਦੇ ਕਈ ਸੀਨੀਅਰ ਨੇਤਾ ਸ਼ਾਮਲ ਹੋਏ।

ਅਧਿਕਾਰੀਆਂ ਨੇ ਦੱਸਿਆ ਕਿ ਇਸ ਘੋਸ਼ਣਾ ਤੋਂ ਤੁਰੰਤ ਬਾਅਦ, ਕੇਂਦਰੀ ਗ੍ਰਹਿ ਮੰਤਰਾਲੇ ਨੇ CRPF ਨੂੰ ਸੁਰੱਖਿਆ ਦੀ ਜ਼ਿੰਮੇਵਾਰੀ ਸੰਭਾਲਣ ਲਈ ਆਪਣੀ 'ਵੀਆਈਪੀ' ਸੁਰੱਖਿਆ ਟੀਮ ਨੂੰ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਸਨ।

More News

NRI Post
..
NRI Post
..
NRI Post
..