ਦਿੱਲੀ ਪੁਲਿਸ ਨੇ ਲਾਰੇਂਸ ਦੇ ਕਰੀਬੀ ਸ਼ਾਰਪ ਸ਼ੂਟਰ ਨੂੰ ਲਿਆ ਰਿਮਾਂਡ ‘ਚ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਕਤਲ ਕੇਸ 'ਚ ਦਿੱਲੀ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ਾਰਪ ਸ਼ੂਟਰ ਨਰੇਸ਼ ਕੁਮਾਰ ਅਰਜਨ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਹੈ। ਸਿੱਧੂ ਮੂਸੇਵਾਲਾ ਕਤਲਕਾਂਡ 'ਚ ਵਰਤੇ ਹਥਿਆਰ ਮੁਹੱਈਆ ਕਰਵਾਉਣ ਦਾ ਸ਼ੱਕ ਹੈ। ਨਰੇਸ਼ ਪਟਿਆਲਾ ਜੇਲ੍ਹ 'ਚ ਬੰਦ ਸੀ। ਪਟਿਆਲਾ ਜੇਲ੍ਹ ਤੋਂ ਸ਼ਾਰਪ ਸ਼ੂਟਰ ਨਰੇਸ਼ ਕੁਮਾਰ ਦਾ ਦਿੱਲੀ ਪੁਲਿਸ ਨੇ 7 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਹੈ। ਨਰੇਸ਼ ਹੁਸ਼ਿਆਰਪੁਰ ਦੇ ਕੀਰਤੀ ਨਗਰ ਦਾ ਰਹਿਣ ਵਾਲਾ ਹੈ।

ਦੱਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਅੰਨ੍ਹੇਵਾਹ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਲਾਰੈਂਸ ਗੈਂਗ ਨੇ ਗਾਇਕ ਦੀ ਹੱਤਿਆ ਦੀ ਜ਼ਿੰਮੇਵਾਰੀ ਲਈ ਸੀ। ਲਾਰੈਂਸ ਬਿਸ਼ਨੋਈ ਦਾ ਨਾਂ ਕਤਲ ਕੇਸ 'ਚ ਹੋਈਆਂ ਗ੍ਰਿਫ਼ਤਾਰੀਆਂ ਵਿੱਚ ਵਾਰ-ਵਾਰ ਆ ਰਿਹਾ ਸੀ।

More News

NRI Post
..
NRI Post
..
NRI Post
..