by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਮਾਣਾ 'ਚ ਇਕ ਨਵ-ਵਿਆਹੁਤਾ ਵੱਲੋਂ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਆਤਮਹੱਤਿਆ ਕਰ ਲਈ ਹੈ। ਮ੍ਰਿਤਕਾ ਅਮਨਦੀਪ ਕੌਰ ਦੀ ਮਾਤਾ ਗੁਰਜਿੰਦਰ ਕੌਰ ਨੇ ਦੱਸਿਆ ਕਿ ਉਸ ਦੀ ਲੜਕੀ ਅਮਨਦੀਪ ਕੌਰ ਦਾ ਵਿਆਹ ਅੰਮ੍ਰਿਤਪਾਲ ਸਿੰਘ ਵਾਸੀ ਡੇਰਾ ਰਾਜਲਾ ਨਾਲ ਹੈਸੀਅਤ ਤੋਂ ਵੱਧ ਦਾਜ ਦੇ ਕੇ ਕੀਤਾ ਸੀ।
ਵਿਆਹ ਤੋਂ ਕੁਝ ਸਮਾਂ ਬਾਅਦ ਹੀ ਸਹੁਰਾ ਪਰਿਵਾਰ ਉਸ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਲੱਗਾ। ਲੜਕੀ ਨੇ ਤੰਗ ਆ ਕੇ ਨੂੰ ਜ਼ਹਿਰੀਲੀ ਦਵਾਈ ਪੀ ਲਈ ਸੀ, ਜਿਸ ਦੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।
More News
Jaskamal Singh
Jaskamal Singh