by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਇੰਸਪੈਕਟਰ ਜਨਰਲ ਹੈਡਕੁਆਟਰ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪੁਲਿਸ ਨੇ ਲਾਰੈਂਸ ਗੈਗ ਦੇ 13 ਗੈਂਗਸਟਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਦੀ 'ਬੰਬੀਹਾ ਗੈਂਗ ਦੇ ਗੈਂਗਸਟਰਾਂ ਨੂੰ ਮਾਰਨ ਦੀ ਪਲਾਨਿੰਗ ਸੀ। ਜ਼ਿਆਦਾ ਗੈਂਗਸਟਰ ਤਰਨਤਾਰਨ ਦੇ ਰਹਿਣ ਵਾਲੇ ਹਨ ਤੇ ਸਾਰੇ ਲਾਰੈਂਸ ਗੈਂਗ ਨਾਲ ਜੁੜੇ ਹੋਏ ਹਨ। ਜਿਕਰਯੋਗ ਹੈ ਕਿ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਕੁਝ ਦਿਨਾਂ ‘ਚ ਹੀ ਸੂਬੇ ਚੋਂ ਗੈਂਗਸਟਰਾਂ ਤੇ ਨਸ਼ੇ ਦਾ ਨਾਮੋ-ਨਿਸ਼ਾਨ ਖਤਮ ਕਰ ਦੇਵਾਂਗੇ। ਸੂਬੇ ਦੀ ਸ਼ਾਂਤੀ ਹਰ ਹਾਲ ਵਿੱਚ ਕਾਇਮ ਰਹੇਗੀ।
More News
Jaskamal Singh