ਇਲਾਜ ਲਈ ਹਸਪਤਾਲ ਆਏ ਨੌਜਵਾਨ ਦਾ ਬੇਰਹਿਮੀ ਨਾਲ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਦੇ ਸਿਵਲ ਹਸਪਤਾਲ ਦੀ ਐਮਰਜੈਂਸੀ 'ਚ ਕੁੱਟਮਾਰ ਦੇ ਮਾਮਲੇ 'ਚ ਇਲਾਜ ਲਈ ਆਏ ਨੌਜਵਾਨ ਦੀ ਕੁੱਟਮਾਰ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਸਪਤਾਲ ਦੀ ਐਸਐਮਓ ਡਾ. ਅਮਰਜੀਤ ਕੌਰ ਨੇ ਦੱਸਿਆ ਕਿ ਇੱਕ ਨੌਜਵਾਨ ਨੂੰ ਜ਼ਖ਼ਮੀ ਹਾਲਤ 'ਚ ਸਿਵਲ ਹਸਪਤਾਲ ਦੀ ਲਿਆਂਦਾ ਗਿਆ ਸੀ। ਉਸ ਦੇ ਪਿੱਛੇ ਕਰੀਬ 4 ਲੋਕ ਆਏ ਜਿਨ੍ਹਾਂ ਕੋਲ ਹਥਿਆਰ ਸਨ ਤੇ ਉਨ੍ਹਾਂ ਨੇ ਨੌਜਵਾਨ 'ਤੇ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ।

ਪੁਲੀਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਨੇ ਦੱਸਿਆ ਕਿ ਦੋ ਗੁੱਟਾਂ 'ਚ ਲੜਾਈ ਹੋਈ ਸੀ, ਜਿਸ 'ਚ ਸਮਝੌਤਾ ਹੋ ਗਿਆ ਸੀ। ਇੱਕ ਧੜੇ ਦਾ ਇੱਕ ਲੜਕਾ ਮੁਲਾਹਿਜਾ ਕਰਵਾਉਣ ਲਈ ਸਿਵਲ ਹਸਪਤਾਲ ਪਹੁੰਚਿਆ। ਉਥੇ ਦੂਜੇ ਧੜੇ ਦੇ ਕੁਝ ਲੋਕ ਉਥੇ ਪਹੁੰਚ ਗਏ ਤੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ।

ਪੀੜਤ ਨੂੰ ਹਸਪਤਾਲ ਲਿਜਾਇਆ ਗਿਆ ਪਰ ਉੱਥੇ ਉਸ ਦੀ ਮੌਤ ਹੋ ਗਈ। ਪੁਲਿਸ ਨੇ ਇਸ ਘਟਨਾ ਲਈ 6 ਲੋਕਾਂ ਦੀ ਪਛਾਣ ਕਰ ਲਈ ਹੈ। ਇਨ੍ਹਾਂ 'ਚੋਂ ਦੋ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਬਾਕੀਆਂ ਦੀ ਭਾਲ ਜਾਰੀ ਹੈ।

More News

NRI Post
..
NRI Post
..
NRI Post
..