Moosewala ਦੇ ਕਾਤਲਾਂ ਦੇ Encounter ਮਗਰੋਂ CM ਮਾਨ ਵੱਲੋਂ ਗੈਂਗਸਟਰਾਂ ਨੂੰ ਚਿਤਾਵਨੀ

by jaskamal

ਨਿਊਜ਼ ਡੈਸਕ : Punjab ਦੇ CM Bhagwant Mann ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਸ਼ਾਰਪ ਸ਼ੂਟਰਾਂ 'ਚੋਂ 2 ਗੈਂਗਸਟਰਾਂ ਦੇ ਐਨਕਾਊਂਟਰ 'ਤੇ ਪੰਜਾਬ ਪੁਲਸ ਤੇ ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਵਧਾਈ ਦਿੱਤੀ। CM ਮਾਨ ਨੇ ਕਿਹਾ ਕਿ ਅਸੀਂ ਪੰਜਾਬੀਆਂ ਨਾਲ ਵਾਅਦਾ ਕੀਤਾ ਸੀ ਕਿ ਸੂਬੇ ਨੂੰ ਨਸ਼ਾ ਤੇ ਗੈਂਗਸਟਰ ਮੁਕਤ ਬਣਾਇਆ ਜਾਵੇਗਾ। CM ਨੇ ਕਿਹਾ ਕਿ ਉਨ੍ਹਾਂ ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ ਸੀ, ਜਿਸ ਦੇ ਮੱਦੇਨਜ਼ਰ ਸਾਡੇ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਗਿਆ।

ਮਾਨ ਨੇ ਕਿਹਾ ਕਿ ਬੇਸ਼ੱਕ ਇਸ 'ਚ ਥੋੜਾ ਸਮਾਂ ਲੱਗ ਗਿਆ ਪਰ ਪੁਲਸ ਨੇ ਬਹਾਦਰੀ ਨਾਲ ਦੋਵੇਂ ਸ਼ੂਟਰਾਂ ਨੂੰ ਢੇਰੀ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਸ਼ੂਟਰਾਂ ਨੂੰ ਆਤਮ ਸਮਰਪਣ ਕਰਨ ਲਈ ਵੀ ਕਿਹਾ ਗਿਆ ਸੀ ਪਰ ਉਨ੍ਹਾਂ ਵੱਲੋਂ ਗੱਲ ਨਾ ਮੰਨ ਕੇ ਫਾਈਰਿੰਗ ਕਰਨੀ ਸ਼ੁਰੂ ਕਰ ਦਿੱਤੀ ਗਈ ਸੀ, ਜਿਸ ਕਾਰਨ ਪੁਲਸ ਨੇ ਵੀ ਜਵਾਬੀ ਫਾਇਰ ਕੀਤੇ।

More News

NRI Post
..
NRI Post
..
NRI Post
..