PM Modi ਨੂੰ Sukhbir Badal ਨੇ ਲਿਖੀ ਚਿੱਠੀ, ਕਰ ਦਿੱਤੀ ਵੱਡੀ ਮੰਗ

by jaskamal

8 ਅਗਸਤ, ਨਿਊਜ਼ ਡੈਸਕ (ਸਿਮਰਨ) : ਦੇਸ਼ ਭਰ ਦੇ ਮੰਤਰੀਆਂ ਅਤੇ ਲੀਡਰਾਂ ਦੇ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀਆਂ ਲਿਖਿਆ ਜਾਂਦੀਆਂ ਹਨ। ਹੁਣ ਸ਼੍ਰੋਮਣੀ ਅਕਲੀ ਦਲ ਦੇ ਪੰਜਾਬ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਪੀ.ਐੱਮ ਮੋਦੀ ਨੂੰ ਇੱਕ ਚਿੱਠੀ ਲਿਖੀ ਗਈ ਹੈ। ਦੱਸ ਦਈਏ ਕਿ ਇਸ ਚਿੱਠੀ ਦੇ ਵਿਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਕੋਲੋਂ ਸੰਸਦ 'ਚ ਪੇਸ਼ ਹੋਣ ਵਾਲਾ ਬਿਜਲੀ ਸੋਧ ਬਿੱਲ 2022 ਵਾਪਿਸ ਲੈਣ ਦੀ ਮੰਗ ਕੀਤੀ ਹੈ।

ਇਸ ਚਿਠੀ ਦੇ ਵਿਚ ਸੁਖਬੀਰ ਬਾਦਲ ਲਿਖਦੇ ਹਨ ਕਿ ਜੋ ਬਿਜਲੀ ਸੋਧ ਬਿੱਲ ਸੰਸਦ 'ਚ ਪੇਸ਼ ਹੋਣਾ ਹੈ ਉਸ 'ਤੇ ਪਹਿਲਾਂ ਸੂਬੇ ਦੇ ਕਿਸਾਨਾਂ ਦੇ ਨਾਲ ਗੱਲਬਾਤ ਹੋਣੀ ਚਾਹੀਦੀ ਹੈ। ਬਾਦਲ ਨੇ ਕਿਹਾ ਕਿ ਇਹ ਬਿੱਲ ਫਿਲਹਾਲ ਰੋਕਿਆ ਜਾਵੇ ਅਤੇ ਇਸਨੂੰ ਸੰਯੁਕਤ ਸੰਸਦੀ ਕਮੇਟੀ ਦੇ ਕੋਲ ਭੇਜਿਆ ਜਾਵੇ ਤਾ ਜੋ ਇਸਦੇ ਇਤਰਾਜ ਸੁਣੇ ਜਾ ਸਕਣ ਅਤੇ ਇਸ ਦਾ ਹੱਲ ਹੋ ਸਕੇ।

ਇਸ ਬਾਰੇ ਸੁਖਬੀਰ ਸਿੰਘ ਬਾਦਲ ਨੇ ਪੋਸਟ ਪਾ ਕੇ ਆਪਣੇ ਟਵਿੱਟਰ ਅਕਾਊਂਟ 'ਤੇ ਜਾਣਕਾਰੀ ਦਿੱਤੀ ਹੈ। ਜਿਸ ਵਿਚ ਉਨ੍ਹਾਂ ਲਿਖਿਆ ਹੈ ਕਿ ''ਪੀਐਮ @narendramodi ਨੂੰ ਲਿਖਿਆ, ਸਾਰੇ ਹਿੱਸੇਦਾਰਾਂ - ਰਾਜਾਂ, ਕਿਸਾਨਾਂ ਅਤੇ ਖੇਤ ਯੂਨੀਅਨਾਂ ਨਾਲ ਵਿਸਤ੍ਰਿਤ ਸਲਾਹ-ਮਸ਼ਵਰੇ ਦੀ ਆਗਿਆ ਦੇਣ ਲਈ ਬਿਜਲੀ ਸੋਧ ਬਿੱਲ ਨੂੰ ਵਾਪਸ ਲਿਆ ਜਾਵੇ। ਨਾਲ ਹੀ ਸਰਕਾਰ ਨੂੰ ਬਿੱਲ ਨੂੰ ਜੇਪੀਸੀ ਕੋਲ ਭੇਜਣ ਦਾ ਸੁਝਾਅ ਦਿੱਤਾ ਤਾਂ ਜੋ ਸਾਰੇ ਇਤਰਾਜ਼ਾਂ ਨੂੰ ਧਿਆਨ ਵਿੱਚ ਰੱਖਿਆ ਜਾ ਸਕੇ ਅਤੇ ਹੱਲ ਕੀਤਾ ਜਾ ਸਕੇ।''