ਸ਼੍ਰੀ ਦਰਬਾਰ ਸਾਹਿਬ ‘ਚ ਟਾਈਟਲਰ ਦੀ ਫੋਟੋ ਵਾਲੀ ਟੀ -ਸ਼ਰਟ ਪਾਉਣ ਵਾਲਾ ਨੌਜਵਾਨ ਗ੍ਰਿਫਤਾਰ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੀ ਦਰਬਾਰ ਸਾਹਿਬ ਵਿੱਚ ਬੀਤੀ ਦਿਨੀਂ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ -ਸ਼ਰਤਟ ਪਾ ਕੇ ਫੋਟੋ ਵਾਇਰਲ ਕਰਨ ਵਾਲਾ ਨੌਜਵਾਨ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਜਿਸ ਦਾ ਕਰਮਜੀਤ ਸਿੰਘ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਫਿਲਹਾਲ ਉਸ ਦਾ 2 ਦਿਨ ਦਾ ਰਿਮਾਂਡ 'ਤੇ ਲਿਆ ਹੈ। ਪੁਲਿਸ ਵਲੋਂ ਮਾਮਲਾ ਅਦਰਜ ਕਰਕੇ ਨੌਜਵਾਨ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਣ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਸ਼੍ਰੋਮਣੀ ਕਮੇਟੀ ਵਲੋਂ ਕਿਹਾ ਗਿਆ ਹੈ ਕਿ ਇਕ ਨੌਜਵਾਨ ਕਰਮਜੀਤ ਸਿੰਘ ਜੋ ਕਿ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਆਇਆ ਤੇ ਉਸ ਨੇ ਸਰੋਵਰ ਵਿੱਚ ਇਸ਼ਨਾਨ ਕਰਨ ਤੋਂ ਬਾਅਦ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ ਸ਼ਰਟ ਪਾ ਲਈ। ਟਾਈਟਲਰ ਸਿੱਖ ਕਤਲੇਆਮ ਦਾ ਦੋਸ਼ੀ ਹੈ ਨਾ ਇਹ ਇਸ ਵਿਕਤੀ ਨੇ ਸ਼੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਸੀ। ਇਸ ਤੋਂ ਪਤਾ ਲੱਗਦਾ ਹੈ ਕਿ ਇਹ ਸਾਜਿਸ਼ ਦੇ ਤਹਿਤ ਕੀਤਾ ਜਾ ਰਿਹਾ ਹੈ।

More News

NRI Post
..
NRI Post
..
NRI Post
..