ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਸਟ੍ਰੇਲੀਆ ਤੋਂ ਇਕ ਦੁੱਖਦਾਈ ਖਬਰ ਸਾਹਮਣੇ ਆਈ ਹੈ, ਜਿਥੇ ਇਕ ਪੰਜਾਬੀ ਨੌਜਵਾਨ ਬਲਜਿੰਦਰ ਸਿੰਘ ਬਿਮਾਰੀ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਬਲਜਿੰਦਰ ਸਿੰਘ ਪੰਜਾਬ ਦੇ ਜ਼ਿਲਾ ਪਟਿਆਲਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਇਕ ਸਮਾਜਦੇਵੀ ਨੇ ਦੱਸਿਆ ਕਿ ਬਲਜਿੰਦਰ ਸਿੰਘ ਛੋਟੀ ਉਮਰ ਵਿੱਚ ਹੀ ਸਾਡੇ 'ਚੋ ਚੱਲ ਗਿਆ ਹੈ ਜੋ ਕਿ ਬਹੁਤ ਦੁੱਖਦਾਈ ਹੈ। ਉਨ੍ਹਾਂ ਨੇ ਕਿਹਾ ਨੌਜਵਾਨ ਬੇਹਤਰ ਜਿੰਦਗੀ ਲਈ ਵਿਦੇਸ਼ ਵਿੱਚ ਜਾਂਦੇ ਹਨ ਪਰ ਕਿਸਮਤ ਕੁਝ ਹੋਰ ਹੀ ਰਾਗ ਦਿੱਖਾ ਰਿੰਦੀ ਹੈ। ਹੁਣ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮ੍ਰਿਤਕ ਬਲਜਿੰਦਰ ਸਿੰਘ ਦੇਹ ਨੂੰ ਪੰਜਾਬ ਭੇਜਿਆ ਜਾਵੇ। ਮ੍ਰਿਤਕ ਬਲਜਿੰਦਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ।



