ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ੍ਰੀ ਮੁਕਤਸਰ ਸਾਹਿਬ ਤਾਇਨਾਤ ਪਟਵਾਰੀ ਗੁਰਦਾਸ ਸਿੰਘ ਨੂੰ ਵਿਜੀਲੈਂਸ ਨੇ 4,000 ਰੁਪਏ ਦੀ ਰਿਸ਼ਵਤ ਲੈਂਦੀਆਂ ਕਾਬੂ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦੀ ਸੂਚਨਾ ਗਿੱਦੜਬਾਹਾ ਦੇ ਰਹਿਣ ਵਾਲੇ ਗੁਰਦੀਪ ਸਿੰਘ ਨੇ ਦਿੱਤੀ ਸੀ। ਜਿਸ ਤੋਂ ਬਾਅਦ ਪਟਵਾਰੀ ਦੀ ਗ੍ਰਿਫਤਾਰੀ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ਪਟਵਾਰੀ ਉਸ ਦੀ ਜ਼ਮੀਨ ਦਾ ਨਕਸ਼ਾ ਦੇਣ ਬਦਲੇ ਉਨ੍ਹਾਂ ਕੋਲੋਂ 4,000 ਰੁਪਏ ਦੀ ਮੰਗ ਕੀਤੀ ਗਈ ਸੀ। ਸੂਚਨਾ ਮਿਲਣ 'ਤੇ ਜਾਲ ਵਿਛਾਉਣ ਤੋਂ ਬਾਅਦ ਹੀ 2 ਸਰਕਾਰੀ ਗਵਾਹਾਂ ਦੇ ਸਾਹਮਣੇ ਰਿਸ਼ਵਤ ਲੈਂਦੀਆਂ ਦੋਸ਼ੀ ਨੂੰ ਕਾਬੂ ਕੀਤਾ ਗਿਆ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।

