by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ): ਗੁਰਦਸਪੂਰ ਤੋਂ ਇਕ ਵੱਡੀ ਖਬਰ ਆਈ ਹੈ, ਜਿਥੇ ਭੈਣ- ਭਰਾ ਦੇ ਰਿਸ਼ਤੇ ਨੂੰ ਤਾਰ ਤਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ।ਇਕ ਨੌਜਵਾਨ ਆਪਣੀ ਮੂੰਹ ਬੋਲੀ ਭੈਣ ਨੂੰ ਲੈ ਕੇ ਫਰਾਰ ਹੋ ਗਿਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।
ਪੀੜਤ ਦੇ ਪਰਿਵਾਰਿਕ ਮੈਬਰਾਂ ਦਾ ਕਹਿਣਾ ਹੈ ਕਿ ਸਾਡਾ ਪੁੱਤ ਕਰਨਦੀਪ ਸਿੰਘ ਆਪਣੀ ਪਤਨੀ ਤੇ ਬੱਚੇ ਨਾਲ ਸ਼੍ਰੀਨਗਰ 'ਚ ਕੰਮ ਕਰਨ ਗਿਆ ਸੀ।ਉਨ੍ਹਾਂ ਨੇ ਕਿਹਾ ਕਿ ਪਿੰਡ ਦੇ ਮੁੰਡੇ ਨੇ ਉਨ੍ਹਾਂ ਦੀ ਨੂੰਹ ਨੂੰ ਭੈਣ ਬਣਾਇਆ ਸੀ। ਪਰਿਵਾਰਿਕ ਮੈਬਰਾਂ ਨੇ ਕਿਹਾ ਕਿ ਸਾਡੇ ਪੁੱਤ ਦਾ ਫੋਨ ਆਇਆ ਕਿ ਉਸ ਦੀ ਪਤਨੀ ਮਿਲ ਨਹੀ ਰਹੀ ਹੈ। ਜਿਸ ਤੋਂ ਬਾਅਦ ਉਸ ਦੀ ਭਾਲ ਸ਼ੁਰੂ ਕੀਤੀ ਗਈ । ਪੜਤਾਲ ਦੌਰਾਨ ਇਸ ਗੱਲ ਡਾ ਖੁਲਾਸਾ ਹੋਇਆ ਕਿ ਉਹ ਆਪਣੇ ਆਸ਼ਕ ਨਾਲ ਫਰਾਰ ਹੋ ਚੁੱਕੀ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।
More News
Jagjeet Kaur