by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ): ਫਗਵਾੜਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ Lovely Professional University 'ਚ ਹੋਸਟਲ ਵਿੱਚ ਇਕ ਨੌਜਵਾਨ ਨੇ ਫ਼ਾਹਾ ਲੱਗਾ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਨੌਜਵਾਨ ਬਿਜਨੈਸ ਮੈਨੇਜਮੈਂਟ ਦਾ ਵਿਦਿਆਰਥੀ ਦੱਸਿਆ ਜਾ ਰਿਹਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਯੂਨੀਵਰਸਿਟੀ ਦੇ ਹੋਸਟਲ ਵਿੱਚ ਨੌਜਵਾਨ ਨੇ ਫਾਹਾ ਲਗਾਇਆ ਹੋਇਆ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਅਗਿਨ ਐਸ ਦੇ ਰੂਪ ਵਿੱਚ ਹੋਈ ਹੈ । ਜਿਸ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਕਿਹਾ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇਗੀ। ਫਿਲਹਾਲ ਲਾਸ਼ ਕੋਲੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ । ਜਿਸ ਤੋਂ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਕੀਤਾ ਜਾ ਸਕੇ। ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
More News
Jagjeet Kaur
Jagjeet Kaur