by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਚੀਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਇਕ ਰੈਸਟੋਰੈਂਟ 'ਚ ਅੱਗ ਲੱਗ ਗਈ ਹੈ। ਇਸ ਹਾਦਸੇ ਦੌਰਾਨ 17 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਕਈ ਲੋਕ ਜਖ਼ਮੀ ਹੋ ਗਏ ਹਨ। ਸਥਾਨਕ ਅਧਿਕਾਰੀਆਂ ਨੇ ਕਿਹਾ ਕਿ ਚਾਗਚੂਨ ਸ਼ਹਿਰ ਦੇ ਇਕ ਰੈਸਟੋਰੈਂਟ 'ਚ ਭਿਆਨਕ ਅਗ ਲੱਗਣ ਨਾਲ 17 ਲੋਕਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਨੇ ਕਿਹਾ ਕਿ ਫਾਇਰ ਫਾਈਟਰਜ਼ ਨੇ ਮੌਕੇ 'ਤੇ ਆ ਕਰ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। ਜਖਮੀਆਂ ਦਾ ਇਲਾਜ ਹਸਪਤਾਲ ਵਿੱਚ ਚੱਲ ਰਿਹਾ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨ ਦਾ ਪਤਾ ਨਹੀਂ ਲੱਗਾ ਹੈ ।
More News
Jagjeet Kaur