ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ ਆਬਕਾਰੀ ਨੀਤੀ ਨੂੰ ਲੈ ਕੇ ED ਨੇ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ। ਦੱਸ ਦਈਏ ਕਿ ਦਿੱਲੀ ਸਰਕਾਰ ਇਸ ਨੀਤੀ ਨੂੰ ਵਾਪਸ ਲੈ ਚੁੱਕੀ ਹੈ। ED ਅਧਿਕਾਰੀ ਵਲੋਂ ਦਿੱਲੀ, ਪੰਜਾਬ ਤੇ ਹੈਦਰਾਬਾਦ 'ਚ 35 ਥਾਵਾਂ 'ਤੇ ਛਾਪੇਮਾਰੀ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨਾਲ ਜੁੜੇ ਕੁਝ ਸ਼ਰਾਬ ਵਪਾਰੀਆਂ ਕੰਪਨੀਆਂ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ। ਇਕ ਮਾਮਲੇ 'ਚ ਹੁਣ ਤੱਕ ED ਨੇ 103 ਤੋਂ ਵੱਧ ਥਾਵਾਂ 'ਤੇ ਛਾਪੇਮਾਰੀ ਕੀਤੀ। ਦਿੱਲੀ ਦੇ ਉਪ ਰਾਜਪਾਲ ਵੀ.ਕੇ ਸਕਸੈਨਾ ਨੇ ਦਿੱਲੀ ਆਬਕਾਰੀ ਨੀਤੀ 2021-22 ਨੂੰ ਲਾਗੂ ਕਰਨ ਵਿੱਚ ਕਥਿਤ ਬੇਨਿਯਮੀਆਂ ਦੀ CBI ਜਾਂਚ ਦੀ ਸਿਫਾਰਿਸ਼ ਕੀਤੀ ਸੀ । ਜਿਸ ਤੋਂ ਬਾਅਦ 11 ਆਬਕਾਰੀ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਗਿਆ ਸੀ ।



