by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਖੰਨਾ ਤੋਂ ਇਕ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਇਕ ਜਿੰਮ ਟ੍ਰੇਨਰ ਮਹਿਲਾ ਦੀ ਲਾਸ਼ ਮਿਲੀ ਹੈ। ਦੱਸਿਆ ਜਾ ਰਿਹਾ ਕਿ ਮਹਿਲਾ ਦੀ ਕਾਫੀ ਦਿਨ ਪਹਿਲਾਂ ਮੌਤ ਹੋ ਚੁੱਕੀ ਹੈ। ਜਿਸ ਕਾਰਨ ਲਾਸ਼ ਗੱਲ ਸੜ ਚੁੱਕੀ ਹੈ। ਬਦਬੂ ਫੈਲਣ ਤੇ ਮੁਹੱਲਾ ਵਾਲਿਆਂ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ। ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਸ਼ੱਕ ਜ਼ਾਹਿਰ ਕੀਤਾ ਹੈ ਕਿ ਮਹਿਲਾ ਨੇ ਪੱਖੇ ਨਾਲ ਫਾਹਾ ਲੱਗਾ ਕੇ ਖ਼ੁਦਕੁਸ਼ੀ ਕੀਤੀ ਹੈ। ਮ੍ਰਿਤਕ ਦੀ ਪਛਾਣ ਪਰਮਜੀਤ ਕੌਰ ਦੇ ਰੂਪ ਵਿੱਚ ਹੋਈ ਹੈ। ਉਸ ਦਾ ਆਪਣੇ ਪਤੀ ਨਾਲ ਝਗੜਾ ਚੱਲ ਰਿਹਾ ਸੀ। ਦੋਵੇ ਕਾਫੀ ਸਮੇ ਤੋਂ ਅਲੱਗ -ਅਲੱਗ ਰਹਿੰਦੇ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
More News
Jagjeet Kaur
Jagjeet Kaur