CM ਮਾਨ ਦੀ ਰਿਹਾਇਸ਼ ਸਾਹਮਣੇ 2 ਕਿਸਾਨਾਂ ਦੀ ਮੌਤ ਤੋਂ ਬਾਅਦ ਸੁਖਪਾਲ ਖਹਿਰਾ ਦਾ ਵੱਡਾ ਬਿਆਨ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਸਾਹਮਣੇ ਧਰਨੇ ਦੌਰਾਨ 2 ਕਿਸਾਨਾਂ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਹੁਣ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੇ ਕਿਹਾ ਕਿ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣਾ ਚਾਹੀਦਾ ਹੈ ਤੇ ਕਿਸਾਨਾਂ ਦੀਆਂ ਮੰਗਾਂ ਨੂੰ ਜਲਦ ਹੀ ਮੰਨਿਆ ਜਾਣਾ ਚਾਹੀਦਾ ਹੈ। ਸੁਖਪਾਲ ਖਹਿਰਾ ਨੇ ਕਿਹਾ ਭਗਵੰਤ ਮਾਨ ਤੇ ਸਾਰੇ ਨਕਲੀ ਕ੍ਰਾਂਤੀਕਾਰੀਆਂ ਨੂੰ ਸ਼ਰਮ ਆਉਣੀ ਚਾਹੀਦੀ ਹੈ। 2 ਕਿਸਾਨ ਸੰਗਰੂਰ ਵਿੱਚ ਮੁੱਖ ਮੰਤਰੀ ਦੇ ਘਰ ਬਾਹਰ ਧਰਨੇ ਦੌਰਾਨ ਮਾਰੇ ਗਏ ਹਨ। ਕਿਸੇ ਨੇ ਵੀ ਉਨ੍ਹਾਂ ਦੀ ਮੌਤਾਂ ਦਾ ਅਫਸੋਸ ਜ਼ਾਹਿਰ ਨਹੀਂ ਕੀਤਾ ਹੈ। ਖਹਿਰਾ ਨੇ ਅਪੀਲ ਕੀਤੀ ਕਿ ਧਰਨੇ ਦੌਰਾਨ ਮਰਨ ਵਾਲੀ ਕਿਸਾਨਾਂ ਨੂੰ 10 ਲੱਖ ਰੁਪਏ ਦੀ ਐਕਸਗ੍ਰੇਸ਼ੀਆਂ ਗ੍ਰਾਂਟ ਦੇਣੀ ਚਾਹੀਦੀ ਹੈ ।

More News

NRI Post
..
NRI Post
..
NRI Post
..