51 ਮੁਸਲਮਾਨਾਂ ਦਾ ਕਤਲ ਕਰਨ ਵਾਲੇ ਵਿਅਕਤੀ ਨੇ ਸਜ਼ਾ ਵਿਰੁੱਧ ਕੀਤੀ ਅਪੀਲ ਦਾਇਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨਿਊਜ਼ੀਲੈਂਡ 'ਚ ਹੁਣ ਤੱਕ ਦੀ ਸਭ ਤੋਂ ਘਾਤਕ ਗੋਲੀਬਾਰੀ ਦੌਰਾਨ 51 ਮੁਸਲਮਾਨਾਂ ਦਾ ਕਤਲ ਕਰਨ ਵਾਲੇ ਵਿਅਕਤੀ ਨੇ ਆਪਣੀ ਸਜ਼ਾ ਵਿਰੁੱਧ ਅਪੀਲ ਦਾਇਰ ਕੀਤੀ ਹੈ। ਅਦਾਲਤ ਨੇ ਕਿਹਾ ਕਿ ਇਸ ਮਾਮਲੇ ਦੀ ਸੁਣਵਾਈ ਲਈ ਤਾਰੀਖ਼ ਹਾਲੇ ਤੈਅ ਕਰਨੀ ਬਾਕੀ ਹੈ। ਮਾਰਚ 2019 'ਚ ਜੁਮੇ ਦੀ ਨਮਾਜ਼ ਦੌਰਾਨ ਕ੍ਰਾਇਸਟਚਰਚ ਦੀਆਂ ਮਸਜਿਦਾਂ 'ਚ ਸ਼ਰਧਾਲੂਆਂ 'ਤੇ ਗੋਲੀਬਾਰੀ ਕੀਤੀ ਸੀ। ਇਸ ਹਮਲੇ 'ਚ ਕਈ ਲੋਕ ਜਖ਼ਮੀ ਹੋ ਗਏ ਸਨ। ਇਸ ਘਟਨਾ ਨੂੰ ਉਸ ਨੇ ਫੇਸਬੁੱਕ 'ਤੇ ਲਾਈਵ ਕੀਤਾ ਸੀ। ਅੱਤਵਾਦੀ ਨੂੰ ਕਤਲ ਦੇ 51 ਮਾਮਲਿਆਂ ਤੇ ਕਤਲ ਦੀ ਕੋਸ਼ਿਸ਼ ਦੇ 40 ਮਾਮਲਿਆਂ ਅੱਤਵਾਦ ਦੇ ਇਕ ਮਾਮਲੇ 'ਚ ਦੋਸ਼ੀ ਠਹਿਰਾਇਆ ਗਿਆ ਹੈ। ਇਸ ਹਮਲੇ ਤੋਂ ਬਾਅਦ ਨਿਊਜ਼ੀਲੈਂਡ 'ਚ ਤਰੁੰਤ ਇਕ ਨਵਾਂ ਕਾਨੂੰਨ ਪਾਸ ਕੀਤਾ ਗਿਆ। ਜਿਸ 'ਚ ਅਰਧ ਆਟੋਮੈਟਿਕ ਹਥਿਆਰਾਂ 'ਤੇ ਪਾਬੰਦੀ ਲਗਾਉਣ ਦੀ ਵਿਵਸਥਾ ਕੀਤੀ ਗਈ ਹੈ ।

More News

NRI Post
..
NRI Post
..
NRI Post
..