by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਸਥਾਨਕ ਟਿੱਬਾ ਰੋਡ ਸਥਿਤ ਮਾਇਆ ਨਗਰ ਇਲਾਕੇ 'ਚ ਇਕ ਗੋਦਾਮ ਵਿੱਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਦੀ ਸੂਚਨਾ ਮੌਕੇ 'ਤੇ ਹੀ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਫਾਇਰ ਬ੍ਰਿਗੇਡ ਦੀ ਟੀਮ ਨੇ ਪਹੁੰਚ ਕੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਦੱਸਿਆ ਜਾ ਰਿਹਾ ਅੱਗ ਇੰਨੀ ਭਿਆਨਕ ਸੀ ਕਿ ਗੋਦਾਮ ਦੇ ਨਾਲ ਇਕ ਘਰ ਨੂੰ ਵੀ ਅੱਗ ਨੇ ਆਪਣੀ ਲਪੇਟ 'ਚ ਲੈ ਲਿਆ। ਗੋਦਾਮ ਅੰਦਰ ਖੜੀਆਂ 2 ਗੱਡੀਆਂ ਨੂੰ ਵੀ ਅੱਗ ਨੇ ਆਪਣੀ ਲਪੇਟ ਵਿੱਚ ਲੈ ਲਿਆ । ਅੱਗ ਲੱਗਣ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ।
More News
Jaskamal Singh
Jaskamal Singh