ਹਥਿਆਰਾਂ ਦੀ ਨੋਕ ‘ਤੇ ਪੈਟਰੋਲ ਪੰਪ ਲੁੱਟਣ ਦੀ ਕੋਸ਼ਿਸ਼…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ -ਜਲੰਧਰ ਜੀ. ਟੀ ਰੋਡ ਲਗਾਤਾਰ ਹੀ ਲੁੱਟ- ਖੋਹ ਦੀਆਂ ਵਾਰਦਾਤਾਂ ਵੱਧ ਰਹੀਆਂ ਹਨ। ਦੱਸਿਆ ਜਾ ਰਿਹਾ ਕਿ ਇਕ ਪੈਟਰੋਲ ਪੰਪ 'ਤੇ ਲੁਟੇਰਿਆਂ ਵਲੋਂ ਲੁੱਟ ਦੀ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ। ਜਾਣਕਾਰੀ ਅਨੁਸਾਰ ਹਥਿਆਰਾਂ ਨਾਲ 3 ਅਣਪਛਾਤੇ ਲੁਟੇਰੇ ਇਕ ਮੋਟਰਸਾਈਕਲ 'ਤੇ ਸਵਾਰ ਹੋ ਕੇ ਪੈਟਰੋਲ ਪੰਪ ਆਏ ਤੇ ਉਨ੍ਹਾਂ ਨੇ ਪੰਪ ਦੇ ਕਰਮਚਾਰੀਆਂ 'ਤੇ ਪਿਸਤੌਲ ਤਾਣ ਦਿੱਤੀ। ਇਸ ਘਟਨਾ ਨਾਲ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ । ਇਹ ਸਾਰੀ ਘਟਨਾ cctv 'ਚ ਕੈਦ ਹੋ ਗਈ ਹੈ ।ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਮਾਨ ਸੂਬੇ 'ਚ ਅਮਨ -ਕਾਨੂੰਨ ਬਰਕਰਾਰ ਹੋਣ ਦੀ ਗੱਲ ਕਰ ਰਹੇ ਹਨ।

More News

NRI Post
..
NRI Post
..
NRI Post
..