ਸਿੱਧੂ ਮੂਸੇਵਾਲਾ ਦੇ ਮਾਪੇ ਅਲਟੀਮੇਟਮ ਖਤਮ ਹੋਣ ਤੋਂ ਬਾਅਦ ਹੁਣ ਲੈਣਗੇ ਅਗਲਾ ਫੈਸਲਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਦੇ ਮਾਪੇ ਬਰਤਾਨੀਆ ਤੋਂ ਪਿੰਡ ਮੂਸਾ ਵਾਪਸ ਆ ਗਏ ਹਨ। ਦੱਸ ਦਈਏ ਕਿ ਉਹ ਪੁੱਤ ਨੂੰ ਇਨਸਾਫ ਦਵਾਉਣ ਲਈ ਬਰਤਾਨੀਆ 'ਚ ਕੱਢੇ ਗਏ ਕੈਂਡਲ ਮਾਰਚ ਤੇ ਸਾਈਕਲ ਰੈਲੀ 'ਚ ਸ਼ਾਮਲ ਹੋਣ ਗਏ ਸੀ। ਸਿੱਧੂ ਨੇ ਮਾਤਾ -ਪਿਤਾ ਨੇ ਦੱਸਿਆ ਕਿ ਬਰਤਾਨੀਆ ਦੇ ਪੰਜਾਬੀ ਭਾਈਚਾਰੇ ਨੇ ਉਥੇ ਆ ਕੇ ਬੇਹੱਦ ਸਤਿਕਾਰ ਤੇ ਪਿਆਰ ਦਿੱਤਾ। ਜ਼ਿਕਰਯੋਗ ਹੈ ਕਿ ਸਿੱਧੂ ਦੇ ਪਿਤਾ ਨੇ ਇਨਸਾਫ ਦੀ ਲੜਾਈ ਲਈ ਸਰਕਾਰ ਨੂੰ 25 ਨਵੰਬਰ ਤੱਕ ਦਾ ਸਮਾਂ ਦਿੱਤਾ ਸੀ ।

ਉਨ੍ਹਾਂ ਨੇ ਕਿਹਾ ਸੀ ਕਿ ਜੇਕਰ ਇਨਸਾਫ ਦੀ ਲੜਾਈ ਸਹੀ ਰਸਤੇ ਨਾ ਤੁਰੀ ਤਾਂ ਉਹ ਦੇਸ਼ ਛੱਡ ਦੇਣਗੇ। ਇਸ ਮਾਮਲੇ ਨੂੰ ਲੈ ਕੇ ਉਹ ਅੱਜ ਮੂਸੇਵਾਲਾ ਦੇ ਪ੍ਰਸ਼ੰਸਕਾਂ ਨਾਲ ਮੀਟਿੰਗ ਕਰਨਗੇ ਤੇ ਉਹ ਅਗਲਾ ਫੈਸਲਾ ਲੈਣਗੇ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਵਲੋਂ ਇਸ ਮਾਮਲੇ 'ਚ ਕਈ ਦੋਸ਼ੀਆਂ ਨੂੰ ਹਿਰਾਸਤ 'ਚ ਲਿਆ ਗਿਆ ਪਰ ਸਿੱਧੂ ਦੇ ਮਾਪੇ ਦਾ ਕਹਿਣਾ ਹੈ ਕਿ ਕਾਫੀ ਸਮਾਂ ਬੀਤ ਗਿਆ ਪਰ ਸਾਡੇ ਪੁੱਤ ਨੂੰ ਹਾਲੇ ਤੱਕ ਇਨਸਾਫ ਨਹੀਂ ਮਿਲਿਆ ਹੈ ।