ਪੁੱਤ ਦੇ ਐਨਕਾਊਂਟਰ ਦੀ ਖ਼ਬਰ ਸੁਣਦੇ ਪਿਤਾ ਦੀ ਹੋਈ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਯੂਪੀ ਦੇ ਹਰਦੋਈ ਜ਼ਿਲ੍ਹੇ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ, ਜਿਥੇ ਪੁਲਿਸ ਵਲੋਂ ਬਲਾਤਕਾਰ ਤੇ ਕਤਲ ਦੇ ਦੋਸ਼ੀ ਨੂੰ ਐਨਕਾਊਂਟਰ 'ਚ ਗੋਲੀ ਮਾਰ ਕਰ ਕਾਬੂ ਕੀਤਾ ਗਿਆ ਸੀ ਪਰ ਪਿਤਾ ਨੂੰ ਜਦੋ ਪੁੱਤ ਦੇ ਐਨਕਾਊਂਟਰ ਦੀ ਖ਼ਬਰ ਮਿਲੀ ਤਾਂ ਦਿਲ ਦਾ ਦੌਰਾਨ ਪੈਣ ਨਾਲ ਮੌਤ ਹੋ ਗਈ। ਦੱਸਿਆ ਜਾ ਰਿਹਾ ਕਿ 11 ਦਿਨਾਂ ਤੋਂ ਲਾਪਤਾ ਕੁੜੀ ਨੂੰ ਬਲਾਤਕਾਰ ਤੋਂ ਬਾਅਦ ਗੰਨੇ ਦੇ ਖੇਤ 'ਚ ਦੱਬ ਦਿੱਤਾ ਗਿਆ ਸੀ।

ਪੁਲਿਸ ਨੇ ਪਰਿਵਾਰਿਕ ਮੈਬਰਾਂ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰਕੇ 2 ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਦੋਸ਼ੀਆਂ ਕੋਲੋਂ ਪੁੱਛਗਿੱਛ ਤੋਂ ਬਾਅਦ ਗੰਨੇ ਦੇ ਖੇਤ 'ਚੋਂ ਕੁੜੀ ਦੀ ਲਾਸ਼ ਬਰਾਮਦ ਹੋਈ । ਜਦੋ ਪੁਲਿਸ ਦੋਵੇ ਦੋਸ਼ੀਆਂ ਨੂੰ ਮੌਕੇ 'ਤੇ ਲੈ ਕੇ ਪਹੁੰਚੀ ਤਾਂ ਇਸ ਦੌਰਾਨ ਦੋਸ਼ੀ ਇਰਫਾਨ ਨੇ ਪੁਲਿਸ ਦੀ ਰਾਈਫਲ ਖੋਹ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਐਨਕਾਊਂਟਰ ਕਰਕੇ ਉਸ ਨੂੰ ਕਾਬੂ ਕੀਤਾ। ਜਿਵੇ ਹੀ ਇਰਫਾਨ ਦੇ ਪਿਤਾ ਫਾਰੂਕ ਨੂੰ ਬੇਟੇ ਦੇ ਗੋਲੀ ਲੱਗਣ ਦੀ ਜਾਣਕਾਰੀ ਮਿਲੀ ਤਾਂ ਉਨ੍ਹਾਂ ਨੂੰ ਸਦਮੇ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ।

More News

NRI Post
..
NRI Post
..
NRI Post
..