ਮੋਟਰਸਾਈਕਲ ਬੇਕਾਬੂ ਹੋਣ ਕਾਰਨ ਕਬੱਡੀ ਖਿਡਾਰੀ ਦੀ ਹੋਈ ਮੌਤ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ ਕਿ ਮਹਿਲ ਕਲਾਂ ਕੋਲ ਪੈਂਦੇ ਪਿੰਡ ਛੀਨੀਵਾਲ ਵਿੱਖੇ ਇੱਕ ਕਬੱਡੀ ਖਿਡਾਰੀ ਦੀ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਅਤਿ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪਿੰਡ ਦੇ ਨੌਜਵਾਨ ਆਗੂ ਰਜਿੰਦਰ ਸਿੰਘ ਨੇ ਦੱਸਿਆ ਕਿ ਕਬੱਡੀ ਖਿਡਾਰੀ ਨਿਰਮਲ ਸਿੰਘ ਆਪਣੀ ਪਤਨੀ ਨਾਲ ਰਾਏਕੋਟ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ ਗਿਆ ਸੀ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਵਿਆਹ ਤੋਂ ਵਾਪਸ ਘਰ ਪਰਤ ਰਿਹਾ ਸੀ ਤੇ ਅਚਾਨਕ ਉਸਦਾ ਮੋਟਰਸਾਈਕਲ ਬੇਕਾਬੂ ਹੋਕੇ ਸੜਕ ਵਿਚਕਾਰ ਬਣੇ ਡਵਾਈਡਰ ਨਾਲ ਟਕਰਾ ਗਿਆ। ਜਿਸ ਕਾਰਨ ਉਸ ਕਬੱਡੀ ਖਿਡਾਰੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਉਸਦੀ ਪਤਨੀ ਗੰਭੀਰ  ਰੂਪ 'ਚ ਜਖ਼ਮੀ ਹੋ ਗਈ। ਜਿਸਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ।ਪਿੰਡ ਦੇ ਆਗੂ ਰਜਿੰਦਰ ਸਿੰਘ ਨੇ ਇਹ ਵੀ ਦੱਸਿਆ ਕਿ ਮ੍ਰਿਤਕ ਕਬੱਡੀ ਖਿਡਾਰੀ ਨਿਰਮਲ ਸਿੰਘ ਨਿੰਮਾ ਦੇ ਵਿਆਹ ਨੂੰ ਹਾਲੇ ਦੋ ਮਹੀਨੇ ਹੀ ਹੋਏ ਸੀ। ਅਚਾਨਕ ਵਾਪਰੀ ਇਸ ਭਿਆਨਕ ਘਟਨਾ ਕਾਰਨ ਪਿੰਡ ਵਿਚ ਭਾਰੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

More News

NRI Post
..
NRI Post
..
NRI Post
..