ਵਡਾ ਹਾਦਸਾ : ਭਿਆਨਕ ਹਾਦਸੇ ਦੌਰਾਨ 4 ਨੌਜਵਾਨਾਂ ਦੀ ਹੋਈ ਦਰਦਨਾਕ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੰਗਰੂਰ -ਬਠਿੰਡਾ ਨੈਸ਼ਨਲ ਹਾਈਵੇ 'ਤੇ ਇੱਕ ਭਿਆਨਕ ਹਾਦਸੇ ਦੌਰਾਨ 4 ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਇਹ ਹਾਦਸਾ ਪਿੰਡ ਉਪਲੀ ਕੋਲ ਵਾਪਰਿਆ ਹੈ। ਮੋਟਰਸਾਈਕਲ ਸਵਾਰ 4 ਨੌਜਵਾਨਾਂ ਦੀ ਇੱਕ ਸਕਾਰਪੀਓ ਗੱਡੀ ਨਾਲ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ 4 ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ । ਜਾਣਕਾਰੀ ਅਨੁਸਾਰ ਸਕਾਰਪੀਓ ਗੱਡੀ ਬਠਿੰਡਾ ਸਾਈਡ ਤੋਂ ਆ ਰਹੀ ਸੀ ਜਦਕਿ ਮੋਟਰਸਾਈਕਲ ਸਵਾਰ ਨੌਜਵਾਨ ਮੇਨ ਹਾਈਵੇ ਤੋਂ ਚੜ੍ਹਨ ਲੱਗੇ ਸੀ। ਜਿਸ ਦੌਰਾਨ ਉਹ ਹਾਦਸਾ ਵਾਪਰ ਗਿਆ । ਮ੍ਰਿਤਕਾਂ ਦੀ ਪਛਾਣ ਗੁਰਬਾਜ ਸਿੰਘ, ਮੁਖਤਿਆਰ ਸਿੰਘ, ਗੁਰਦੀਪ ਸਿੰਘ, ਅਮਨਦੀਪ ਦੇ ਰੂਪ 'ਚ ਹੋਈ ਹੈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

More News

NRI Post
..
NRI Post
..
NRI Post
..