ਵੱਡੀ ਸਫ਼ਲਤਾ : ਡਰੋਨ ਰਾਹੀਂ ਆਈ 5 ਕਿਲੋ ਹੈਰੋਇਨ ਹੋਈ ਬਰਾਮਦ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਵੱਡੀ ਸਫ਼ਲਤਾ ਮਿਲੀ ਹੈ, ਦੱਸਿਆ ਜਾ ਰਿਹਾ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਕੋਟਲਾ ਡੂਮ 'ਚ ਨਾਕਾਬੰਦੀ ਕੀਤੀ ਗਈ ਸੀ। ਨਾਕਾਬੰਦੀ ਦੌਰਾਨ ਹੀ ਪੁਲਿਸ ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। 5 ਕਿਲੋ ਹੈਰੋਇਨ ਦੀ ਕੀਮਤ 35 ਕਰੋੜ ਰੁਪਏ ਦੱਸੀ ਜਾ ਰਹੀ ਹੈ। ਅੰਮ੍ਰਿਤਸਰ ਦੇ ਰਾਮ ਤੀਰਥ ਰੋਡ 'ਤੇ ਸਥਿਤ ਪਿੰਡ ਕੋਟਲਾ ਇੱਕ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਨਾਕਾਬੰਦੀ ਦੌਰਾਨ ਜਦੋ ਗੱਡੀ ਨੂੰ ਰੋਕਿਆ ਤੇ ਗੱਡੀ ਵਾਲੇ ਨੇ ਫਾਈਇੰਗ ਕੀਤੀ ਅਤੇ ਸੰਘਣੀ ਧੁੰਦ ਦਾ ਫ਼ਾਇਦਾ ਚੁੱਕ ਕੇ ਮੌਕੇ ਤੋਂ ਫਰਾਰ ਹੋ ਗਿਆ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਪਾਕਿਸਤਾਨ ਵਲੋਂ ਭਾਰਤ 'ਚ ਡਰੋਨ ਰਾਹੀਂ ਹਥਿਆਰ ਤੇ ਨਸ਼ੇ ਦੀ ਸਪਲਾਈ ਕੀਤੀ ਜਾਂਦੀ ਹੈ।